ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਸਲਮਾਨ ਖਾਨ ਦੇ ਘਰ ’ਤੇ ਗੋਲੀਬਾਰੀ ਮਾਮਲੇ ’ਚ ਨਵਾਂ ਕੇਸ ਦਰਜ

ਮੁੰਬਈ, 16 ਜੂਨ ਸਥਾਨਕ ਪੁਲੀਸ ਨੇ ਅਪਰੈਲ ’ਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਇੱਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਧਮਕੀ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ...
Advertisement

ਮੁੰਬਈ, 16 ਜੂਨ

ਸਥਾਨਕ ਪੁਲੀਸ ਨੇ ਅਪਰੈਲ ’ਚ ਅਦਾਕਾਰ ਸਲਮਾਨ ਖਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੇ ਮਾਮਲੇ ’ਚ ਇੱਕ ਨਵਾਂ ਕੇਸ ਦਰਜ ਕੀਤਾ ਹੈ ਅਤੇ ਧਮਕੀ ਦੇਣ ਦੇ ਦੋਸ਼ ਹੇਠ ਰਾਜਸਥਾਨ ਤੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਪਰਾਧ ਸ਼ਾਖਾ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਰਾਜਸਥਾਨ ਦੇ ਬੂੰਦੀ ਵਾਸੀ ਬਨਵਾਰੀਲਾਲ ਲਟੂਰਲਾਲ ਗੁੱਜਰ (25) ਵਜੋਂ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਗੁੱਜਰ ਨੇ ਕਥਿਤ ਤੌਰ ’ਤੇ ਆਪਣੇ ਯੂਟਿਊਬ ਚੈਨਲ ’ਤੇ ਇੱਕ ਵੀਡੀਓ ਅਪਲੋਡ ਕੀਤੀ ਸੀ ਜਿਸ ਵਿੱਚ ਉਸ ਨੇ ਕਿਹਾ ਸੀ, ‘ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਤੇ ਗਰੋਹ ਦੇ ਹੋਰ ਮੈਂਬਰ ਮੇਰੇ ਨਾਲ ਹਨ ਅਤੇ ਮੈਂ ਸਲਮਾਨ ਖਾਨ ਨੂੰ ਮਾਰਨ ਜਾ ਰਿਹਾ ਹਾਂ ਕਿਉਂਕਿ ਉਸ ਨੇ ਅਜੇ ਤੱਕ ਮੁਆਫ਼ੀ ਨਹੀਂ ਮੰਗੀ ਹੈ।’ ਮੁਲਜ਼ਮ ਨੇ ਰਾਜਸਥਾਨ ’ਚ ਇੱਕ ਰਾਜਮਾਰਗ ’ਤੇ ਵੀਡੀਓ ਬਣਾਈ ਅਤੇ ਆਪਣੇ ਚੈਨਲ ’ਤੇ ਅਪਲੋਡ ਕਰ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਇੱਕ ਟੀਮ ਜਾਂਚ ਲਈ ਰਾਜਸਥਾਨ ਭੇਜੀ ਗਈ ਅਤੇ ਮੁਲਜ਼ਮ ਨੂੰ ਫੜ ਲਿਆ ਗਿਆ। ਉਸ ਨੇ ਕਿਹਾ ਕਿ ਮੁੰਬਈ ਦੇ ਸਾਈਬਰ ਥਾਣੇ ’ਚ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ

Advertisement

Advertisement
Tags :
bollywood newsMumbaiSalman Khanshooting at Salman Khan's house