ਏਅਰ ਇੰਡੀਆ ਦੀ ਉਡਾਣ ਵਿਚ ਯਾਤਰੀ ਨੇ ਅਧਿਕਾਰੀ ਨੂੰ ਥੱਪੜ ਮਾਰਿਆ
ਨਵੀਂ ਦਿੱਲੀ, 16 ਜੁਲਾਈ ਸਿਡਨੀ ਤੋਂ ਨਵੀਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਇਕ ਯਾਤਰੀ ਨੇ ਅਧਿਕਾਰੀ ਨੂੰ ਥੱਪੜ ਮਾਰਿਆ ਤੇ ਉਸ ਦੀ ਖਿੱਚ ਧੂਹ ਕੀਤੀ। ਇਸ ਅਧਿਕਾਰੀ ਨੇ ਇਸ ਯਾਤਰੀ ਨੂੰ ਉਚੀ ਆਵਾਜ਼ ਵਿਚ ਗੱਲ ਕਰਨ ਤੋਂ...
Advertisement
ਨਵੀਂ ਦਿੱਲੀ, 16 ਜੁਲਾਈ
ਸਿਡਨੀ ਤੋਂ ਨਵੀਂ ਦਿੱਲੀ ਆ ਰਹੀ ਏਅਰ ਇੰਡੀਆ ਦੀ ਉਡਾਣ ਵਿਚ ਇਕ ਯਾਤਰੀ ਨੇ ਅਧਿਕਾਰੀ ਨੂੰ ਥੱਪੜ ਮਾਰਿਆ ਤੇ ਉਸ ਦੀ ਖਿੱਚ ਧੂਹ ਕੀਤੀ। ਇਸ ਅਧਿਕਾਰੀ ਨੇ ਇਸ ਯਾਤਰੀ ਨੂੰ ਉਚੀ ਆਵਾਜ਼ ਵਿਚ ਗੱਲ ਕਰਨ ਤੋਂ ਰੋਕਿਆ ਸੀ। ਇਸ ਘਟਨਾ ਦੀ ਸ਼ਿਕਾਇਤ ਕਰਨ ਤੋਂ ਬਾਅਦ ਦਿੱਲੀ ਏਅਰਪੋਰਟ ’ਤੇ ਇਸ ਯਾਤਰੀ ਨੂੰ ਹਿਰਾਸਤ ਵਿੱਚ ਲਿਆ ਗਿਆ। ਇਸ ਯਾਤਰੀ ਨੇ ਮਗਰੋਂ ਇਸ ਅਧਿਕਾਰੀ ਤੋਂ ਮੁਆਫੀ ਵੀ ਮੰਗੀ। ਮੀਡੀਆ ਰਿਪੋਰਟਾਂ ਅਨੁਸਾਰ ਇਹ ਘਟਨਾ 9 ਜੁਲਾਈ ਨੂੰ ਵਾਪਰੀ। ਏਅਰ ਇੰਡੀਆ ਨੇ ਇਸ ਸਬੰਧੀ ਡਾਇਰੈਕਟਰ ਜਨਰਲ ਆਫ ਸਿਵਿਲ ਐਵੀਏਸ਼ਨ (ਡੀਜੀਸੀਏ) ਨੂੰ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਹੈ।
Advertisement
Advertisement