ਨਵੀਂ ਦਿੱਲੀ, 10 ਅਗਸਤ
ਦੇਸ਼ ਵਿੱਚ ਪਿਛਲੇ 24 ਘੰਟਿਆਂ ਦੌਰਾਨ 62,064 ਨਵੇਂ ਕੇਸਾਂ ਨਾਲ ਕਰੋਨਾ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 22 ਲੱਖ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਇਸ ਦੌਰਾਨ ਅੱਜ ਸਵੇਰੇ ਅੱਠ ਵਜੇ ਤਕ 1007 ਹੋਰ ਮਰੀਜ਼ਾਂ ਦੇ ਦਮ ਤੋੜਨ ਨਾਲ ਕਰੋਨਾ ਮਹਾਮਾਰੀ ਅੱਗੇ ਜ਼ਿੰਦਗੀ ਦੀ ਜੰਗ ਹਾਰਨ ਵਾਲਿਆਂ ਦੀ ਗਿਣਤੀ 44,386 ਹੋ ਗਈ ਹੈੈ। ਇਸ ਦੌਰਾਨ ਚੰਗੀ ਖ਼ਬਰ ਹੈ ਕਿ ਪਿਛਲੇ 24 ਘੰਟਿਆਂ ਵਿੱਚ ਰਿਕਾਰਡ 54,859 ਵਿਅਕਤੀ ਕਰੋਨਾ ਦੀ ਲਾਗ ਤੋਂ ਉਭਰਨ ਵਿੱਚ ਸਫ਼ਲ ਰਹੇ ਹਨ। ਸਿਹਤਯਾਬ ਹੋਣ ਵਾਲੇ ਮਰੀਜ਼ਾਂ ਦੀ ਕੁੱਲ ਗਿਣਤੀ 15,35,743 ਨੂੰ ਅੱਪੜ ਗਈ ਹੈ। ਕਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਦਰ 69.33 ਫੀਸਦ ਹੈ ਜਦੋਂਕਿ ਮੌਤ ਦਰ ਵਿੱਚ ਪਹਿਲਾਂ ਦੇ ਮੁਕਾਬਲੇ ਨਿਘਾਰ ਆਉਣ ਨਾਲ ਇਹ ਅੰਕੜਾ 2 ਫੀਸਦ ਦੇ ਕਰੀਬ ਹੈ। ਸਰਗਰਮ ਕੇਸਾਂ ਦੀ ਗਿਣਤੀ 6,34,945 ਹੈ। ਦੇਸ਼ ਵਿੱਚ ਕਰੋਨਾਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 22,15,074 ਹੈ। ਉਂਜ ਅੱਜ ਲਗਾਤਾਰ ਚੌਥਾ ਦਿਨ ਹੈ ਜਦੋਂ ਕੋਵਿਡ-19 ਕੇਸਾਂ ਦੀ ਗਿਣਤੀ 60 ਹਜ਼ਾਰ ਤੋਂ ਪਾਰ ਰਹੀ ਹੈ।