ਨਵੀਂ ਦਿੱਲੀ, 3 ਜਨਵਰੀ
ਪੁਲੀਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅਤੇ ਇੰਸਪੈਕਟਰ ਜਨਰਲ (ਆਈਜੀਪੀ) ਰੈਂਕ ਦੇ ਅਧਿਕਾਰੀਆਂ ਦੀ ਤਿੰਨ ਰੋਜ਼ਾ ਮੀਟਿੰਗ ਜੈਪੁਰ ਵਿੱਚ 5 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ। ਇਸ ਮੀਟਿੰਗ ਵਿੱਚ ਜੰਮੂ ਕਸ਼ਮੀਰ ’ਚ ਅਤਿਵਾਦ, ਸਾਈਬਰ ਧੋਖਾਧੜੀ ਤੇ ਖਾਲਿਸਤਾਨ ਪੱਖੀ ਗਰੁਪਾਂ ਦੀਆਂ ਗਤੀਵਿਧੀਆਂ ਵਰਗੇ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ। ਮੀਟਿੰਗ ਵਿੰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਸ਼ਾਮਲ ਹੋਣਗੇ।