ਨਵੀਂ ਦਿੱਲੀ, 27 ਜੁਲਾਈ
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਬਾਅਦ ਰਾਜ ਸਭਾ ‘ਚ ਵੱਖ-ਵੱਖ ਮੁੱਦਿਆਂ ‘ਤੇ ਵਿਰੋਧੀ ਧਿਰ ਦਾ ਹੰਗਾਮਾ ਅੱਜ ਵੀ ਜਾਰੀ ਰਿਹਾ। ਸਦਨ ਤਿੰਨ ਵਾਰ ਮੁਲਤਵੀ ਹੋਣ ਤੋਂ ਬਾਅਦ ਦੁਪਹਿਰ 2:03 ਵਜੇ ਪੂਰੇ ਦਿਨ ਲਈ ਉਠਾਅ ਦਿੱਤਾ ਗਿਆ। ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਸੰਜੇ ਸਿੰਘ ਨੂੰ ਉਪਰਲੇ ਸਦਨ ਵਿੱਚ ਮਾੜੇ ਵਿਵਹਾਰ ਲਈ ਸ਼ੁੱਕਰਵਾਰ ਤੱਕ ਮੁਅੱਤਲ ਕਰ ਦਿੱਤਾ ਗਿਆ। ਮੰਗਲਵਾਰ ਨੂੰ 19 ਵਿਰੋਧੀ ਮੈਂਬਰਾਂ ਨੂੰ ਉਪਰਲੇ ਸਦਨ ਵਿੱਚੋਂ ਬਾਕੀ ਬਚੇ ਸਮੇਂ ਲਈ ਮੁਅੱਤਲ ਕਰ ਦਿੱਤਾ ਗਿਆ ਸੀ। ਇਨ੍ਹਾਂ ਤੋਂ ਇਲਾਵਾ 4 ਮੈਂਬਰ ਲੋਕ ਸਭਾ ’ਚੋਂ ਮੁਅੱਤਲ ਕੀਤੇ ਗਏ ਹਨ।