ਅਹਿਮਦਾਬਾਦ, 1 ਨਵੰਬਰ
ਆਮ ਆਦਮੀ ਪਾਰਟੀ ਨੇ ਅਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਲਈ 22 ਉਮੀਦਵਾਰਾਂ ਦੀ ਆਪਣੀ ਅੱਠਵੀਂ ਸੂਚੀ ਜਾਰੀ ਕੀਤੀ ਹੈ। ‘ਆਪ’ ਹੁਣ ਤੱਕ 108 ਉਮੀਦਵਾਰ ਐਲਾਨ ਚੁੱਕੀ ਹੈ। ‘ਆਪ’ ਹੀ ਅਜਿਹੀ ਪਾਰਟੀ ਹੈ, ਜਿਸ ਨੇ 100 ਤੋਂ ਵੱਧ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਗੁਜਰਾਤ ਵਿਧਾਨ ਸਭਾ ਦੀਆਂ ਕੁੱਲ 182 ਸੀਟਾਂ ਹਨ। ਪਿਛਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਨੇ 99 ਅਤੇ ਕਾਂਗਰਸ ਨੇ 77 ਸੀਟਾਂ ਜਿੱਤੀਆਂ ਸਨ। -ਪੀਟੀਆਈ