Ludhiana west Bypoll ‘ਆਪ’ ਨੇ ਲੁਧਿਆਣਾ ਪੱਛਮੀ ਹਲਕੇ ਤੋਂ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ
AAP declares Sanjiv Arora as candidate for Bypoll
Advertisement
ਚਰਨਜੀਤ ਭੁੱਲਰ
ਚੰਡੀਗੜ੍ਹ, 26 ਫਰਵਰੀ
Advertisement
ਆਮ ਆਦਮੀ ਪਾਰਟੀ ਨੇ ਲੁਧਿਆਣਾ ਪੱਛਮੀ ਹਲਕੇ ਦੀ ਜ਼ਿਮਨੀ ਚੋਣ ਲਈ ਸੰਜੀਵ ਅਰੋੜਾ ਨੂੰ ਉਮੀਦਵਾਰ ਐਲਾਨਿਆ ਹੈ।
ਅਰੋੜਾ ਇਸ ਵੇਲੇ ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਹਨ।
ਪਾਰਟੀ ਦੇ ਕੌਮੀ ਜਨਰਲ ਸਕੱਤਰ ਸੰਦੀਪ ਪਾਠਕ ਨੇ ਅੱਜ ਇਹ ਐਲਾਨ ਕੀਤਾ ਹੈ।
ਜ਼ਿਕਰਯੋਗ ਹੈ ਕਿ 2022 ਦੀਆਂ ਪੰਜਾਬ ਵਿਧਾਨ ਚੋਣਾਂ ਦੌਰਾਨ ਲੁਧਿਆਣਾ ਪੱਛਮੀ ਸੀਟ ਤੋਂ ਗੁਰਪ੍ਰੀਤ ਗੋਗੀ ਚੋਣ ਜਿੱਤ ਕੇ ਵਿਧਾਇਕ ਬਣੇ ਸਨ।
ਗੋਗੀ ਦੀ ਇਸ ਸਾਲ 10 ਜਨਵਰੀ ਦੀ ਰਾਤ ਘਰ ਵਿਚ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
ਉਨ੍ਹਾਂ ਦੇ ਅਕਾਲ ਚਲਾਣੇ ਕਰਕੇ ਲੁਧਿਆਣਾ ਪੱਛਮੀ ਹਲਕੇ ਦੀ ਸੀਟ ਖਾਲੀ ਹੋ ਗਈ ਸੀ।
Advertisement