ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

‘ਆਪ’ ਨੇਤਾ ਸੰਜੈ ਸਿੰਘ ਅੱਜ ਪੰਜਾਬ ਦੌਰੇ ’ਤੇ: ਮਾਨ ਨੇ ਘਰ ਪੁੱਜਣ ’ਤੇ ਕੀਤਾ ਨਿੱਘਾ ਸੁਆਗਤ

  ਚੰਡੀਗੜ੍ਹ, 9 ਅਪਰੈਲ 'ਆਪ' ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸੀ। ਉਹ ਪੰਜਾਬ ਦੇ ਮੁੱਖ...
Advertisement

 

Advertisement

ਚੰਡੀਗੜ੍ਹ, 9 ਅਪਰੈਲ

'ਆਪ' ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਅੱਜ ਇਥੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਉਨ੍ਹਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਸੰਜੈ ਸਿੰਘ ਨਾਲ ਉਨ੍ਹਾਂ ਦੀ ਪਤਨੀ ਵੀ ਸੀ। ਉਹ ਪੰਜਾਬ ਦੇ ਮੁੱਖ ਮੰਤਰੀ ਦੀ ਨਵਜੰਮੀ ਬੱਚੀ ਨੂੰ ਦੇਖਣ ਲਈ ਘਰ ਪੁੱਜੇ। ਸ੍ਰੀ ਮਾਨ ਅਤੇ ਉਨ੍ਹਾਂ ਦੀ ਪਤਨੀ ਗੁਰਪ੍ਰੀਤ ਕੌਰ ਵੱਲੋਂ ਸੰਜੈ ਸਿੰਘ ਅਤੇ ਉਨ੍ਹਾਂ ਦੀ ਪਤਨੀ ਦਾ ਨਿੱਘਾ ਸਵਾਗਤ ਕੀਤਾ ਗਿਆਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੈ ਸਿੰਘ ਅੱਜ ਪੰਜਾਬ ਦਾ ਦੌਰਾ ਹੈ। ਇਸ ਦੌਰਾਨ ਉਹ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਵਿਧਾਇਕਾਂ ਨਾਲ ਚੋਣਾਂ ਬਾਰੇ ਚਰਚਾ ਕਰਨਗੇ। ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਜਿਨ੍ਹਾਂ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਕੇਸ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ, ਦੀ ਗੈਰ-ਮੌਜੂਦਗੀ ਵਿੱਚ ਪਾਰਟੀ ਦੇ ਪ੍ਰਚਾਰ ਦੀ ਜ਼ਿੰਮੇਵਾਰੀ ਸੰਜੈ ਸਿੰਘ ਅਤੇ ਸ੍ਰੀ ਮਾਨ ਦੇ ਮੋਢਿਆਂ ’ਤੇ ਹੈ।

Advertisement
Show comments