ਜਲੰਧਰ ਤੋਂ ‘ਆਪ’ ਦੇ ਲੋਕ ਸਭਾ ਮੈਂਬਰ ਰਿੰਕੂ ਤੇ ਵਿਧਾਇਕ ਅੰਗੂਰਾਲ ਭਾਜਪਾ ’ਚ ਸ਼ਾਮਲ
ਨਵੀਂ ਦਿੱਲੀ, 27 ਮਾਰਚ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ...
Advertisement
ਨਵੀਂ ਦਿੱਲੀ, 27 ਮਾਰਚ
Advertisement
ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਅਤੇ ਭਾਜਪਾ ’ਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਪਾਰਟੀ ਦੇ ਕੌਮੀ ਜਨਰਲ ਸਕੱਤਰ ਵਿਨੋਦ ਤਾਵੜੇ ਅਤੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਇੱਥੇ ਹੈੱਡਕੁਆਰਟਰ ਵਿੱਚ ਭਾਜਪਾ ਵਿੱਚ ਸ਼ਾਮਲ ਕੀਤਾ ਗਿਆ। ਇਸ ਦੌਰਾਨ ਜਲੰਧਰ ਪੱਛਮੀ ਤੋਂ 'ਆਪ' ਵਿਧਾਇਕ ਸ਼ੀਤਲ ਅੰਗੂਰਾਲ ਵੀ ਭਾਜਪਾ ’ਚ ਸ਼ਾਮਲ ਹੋ ਗਏ ਹਨ। ਇਸ ਤੋਂ ਪਹਿਲਾਂ ਦਿਨ 'ਚ ਅੰਗੂਰਾਲ ਨੇ ਫੇਸਬੁੱਕ 'ਤੇ ਇਕ ਪੋਸਟ 'ਚ ਕਿਹਾ ਸੀ ਕਿ ਉਹ 'ਆਪ' ਦੀਆਂ ਸਾਰੀਆਂ ਜ਼ਿੰਮੇਵਾਰੀਆਂ ਤੋਂ ਅਸਤੀਫਾ ਦੇ ਰਹੇ ਹਨ। ਰਿੰਕੂ ਕਾਂਗਰਸ ਛੱਡ ਕੇ ਆਪ ’ਚ ਸ਼ਾਮਲ ਹੋਏ ਸਨ। ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਨ੍ਹਾਂ ਨੂੰ ਜਲੰਧਰ ਤੋਂ ਉਮੀਦਵਾਰ ਬਣਾ ਸਕਦੀ ਹੈ। ਉਹ ਜਲੰਧਰ ਤੋਂ ਇਸ ਵੇਲੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਨ। ਹਾਲੇ ਬੀਤੇ ਦਿਨ ਹੀ ਕਾਂਗਰਸ ਦੇ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਵੀ ਭਾਜਪਾ ’ਚ ਚਲੇ ਗਏ ਹਨ।
Advertisement
Advertisement
×