‘ਆਪ’ ਵਿਧਾਇਕ ਦੀ ਅਰਜ਼ੀ ਅੰਤਿਮ ਸੁਣਵਾਈ ਲਈ ਸੂਚੀਬੱਧ
ਜੰਮੂ ਕਸ਼ਮੀਰ ਅਤੇ ਲੱਦਾਖ ਦੀ ਹਾਈ ਕੋਰਟ ਨੇ ਹਿਰਾਸਤ ਵਿੱਚ ਲਏ ਗਏ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਹਿਰਾਜ ਮਲਿਕ ਵੱਲੋਂ ਦਾਇਰ ਅਰਜ਼ੀ ਨੂੰ ਦਲੀਲਾਂ ਸੁਣਨ ਤੋਂ ਬਾਅਦ 4 ਦਸੰਬਰ ਨੂੰ ਅੰਤਿਮ ਵਿਚਾਰ ਲਈ ਸੂਚੀਬੱਧ ਕੀਤਾ ਗਿਆ ਹੈ। ਵਿਧਾਇਕ ਦੀ...
Advertisement
ਜੰਮੂ ਕਸ਼ਮੀਰ ਅਤੇ ਲੱਦਾਖ ਦੀ ਹਾਈ ਕੋਰਟ ਨੇ ਹਿਰਾਸਤ ਵਿੱਚ ਲਏ ਗਏ ਆਮ ਆਦਮੀ ਪਾਰਟੀ (AAP) ਦੇ ਵਿਧਾਇਕ ਮਹਿਰਾਜ ਮਲਿਕ ਵੱਲੋਂ ਦਾਇਰ ਅਰਜ਼ੀ ਨੂੰ ਦਲੀਲਾਂ ਸੁਣਨ ਤੋਂ ਬਾਅਦ 4 ਦਸੰਬਰ ਨੂੰ ਅੰਤਿਮ ਵਿਚਾਰ ਲਈ ਸੂਚੀਬੱਧ ਕੀਤਾ ਗਿਆ ਹੈ। ਵਿਧਾਇਕ ਦੀ ਕਾਨੂੰਨੀ ਸਲਾਹਕਾਰ ਟੀਮ ਦੇ ਇੱਕ ਮੈਂਬਰ ਨੇ ਵੀਰਵਾਰ ਇਹ ਜਾਣਕਾਰੀ ਸਾਂਝੀ ਕੀਤੀ ਹੈ।
ਮਲਿਕ, ਜੋ ਆਮ ਆਦਮੀ ਪਾਰਟੀ ਦੀ ਜੰਮੂ-ਕਸ਼ਮੀਰ ਇਕਾਈ ਦੇ ਪ੍ਰਧਾਨ ਹਨ, ਨੂੰ ਜਨਤਕ ਵਿਵਸਥਾ ਨੂੰ ਭੰਗ ਕਰਨ ਦੇ ਦੋਸ਼ ਵਿੱਚ 8 ਸਤੰਬਰ ਨੂੰ ਸਖ਼ਤ ਜਨਤਕ ਸੁਰੱਖਿਆ ਐਕਟ (PSA) ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਬਾਅਦ ਵਿੱਚ ਉਸ ਨੂੰ ਕਠੂਆ ਜੇਲ੍ਹ ਵਿੱਚ ਰੱਖਿਆ ਗਿਆ ਸੀ। 24 ਸਤੰਬਰ ਨੂੰ ਮਲਿਕ ਨੇ ਆਪਣੀ ਹਿਰਾਸਤ ਨੂੰ ਚੁਣੌਤੀ ਦਿੰਦੇ ਹੋਏ ਅਤੇ 5 ਕਰੋੜ ਰੁਪਏ ਮੁਆਵਜ਼ੇ ਦੀ ਮੰਗ ਕਰਦਿਆਂ ਇੱਕ ਹੈਬੀਅਸ ਕਾਰਪਸ ਪਟੀਸ਼ਨ ਦਾਇਰ ਕੀਤੀ ਸੀ।
Advertisement
ਆਮ ਆਦਮੀ ਪਾਰਟੀ ਦੇ ਬੁਲਾਰੇ ਅੱਪੂ ਸਿੰਘ ਸਲਥੀਆ ਨੇ ਦੱਸਿਆ ਕਿ ਦਲੀਲਾਂ ਸੁਣਨ ਤੋਂ ਬਾਅਦ ਜਸਟਿਸ ਵਾਨੀ ਨੇ ਕੇਸ ਮੁਲਤਵੀ ਕਰ ਦਿੱਤਾ ਅਤੇ ਮਾਮਲੇ ਨੂੰ 4 ਦਸੰਬਰ ਨੂੰ ਅੰਤਿਮ ਸੁਣਵਾਈ ਲਈ ਸੂਚੀਬੱਧ ਕੀਤਾ।
Advertisement
ਜ਼ਿਕਰਯੋਗ ਹੈ ਕਿ ਸਲਥੀਆ ਵੀ ਇੱਕ ਵਕੀਲ ਹਨ ਅਤੇ ਮਲਿਕ ਦੀ ਕਾਨੂੰਨੀ ਟੀਮ ਦਾ ਹਿੱਸਾ ਹਨ, ਜਿਸ ਵਿੱਚ ਸੀਨੀਅਰ ਵਕੀਲ ਰਾਹੁਲ ਪੰਤ, ਵਕੀਲ ਐੱਸ ਐੱਸ ਅਹਿਮਦ, ਐਮ ਤਾਰਿਕ ਮੁਗਲ ਅਤੇ ਐਮ. ਜ਼ੁਲਕਰਨੈਨ ਚੌਧਰੀ ਵੀ ਸ਼ਾਮਲ ਹਨ।
Advertisement
×

