ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 19 ਜਨਵਰੀ
ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ 26 ਜਨਵਰੀ ਨੂੰ ਗਣਤੰਤਰ ਦਿਵਸ ਵਾਲੇ ਦਿਨ ਕੱਢੀ ਜਾਣ ਵਾਲੀ ਟਰੈਕਟਰ ਪਰੇਡ ਵਿੱਚ ਆਮ ਆਦਮੀ ਪਾਰਟੀ ਨੇ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ‘ਆਪ’ ਦੇ ਵਿਧਾਇਕਾਂ ਦੀ ਅਗਵਾਈ ਵਿੱਚ ਵਾਲੰਟੀਅਰ ਹਰ ਪਿੰਡ ਵਿੱਚੋਂ ਟਰੈਕਟਰ ਲੈ ਕੇ ਇਸ ਪਰੇਡ ਵਿੱਚ ਹਿੱਸਾ ਲੈਣਗੇ। ਇਸ ਅੰਦੋਲਨ ਵਿੱਚ ‘ਆਪ’ ਕਿਸੇ ਰਾਜਨੀਤਕ ਧਿਰ ਵਜੋਂ ਨਹੀਂ, ਸਗੋਂ ਪਾਰਟੀ ਦੇ ਵਾਲੰਟੀਅਰ ਕਿਸਾਨ,ਕਿਰਤੀ ਹੋਣ ਦੇ ਨਾਤੇ ਸ਼ਾਮਲ ਹੋਣਗੇ।