ਲਖਨਊ: ਆਮ ਆਦਮੀ ਪਾਰਟੀ ਵੱਲੋਂ ਸੂਬੇ ਭਰ ਵਿੱਚ ’ਮੁਫ਼ਤ ਬਿਜਲੀ ਗਾਰੰਟੀ ਯਾਤਰਾਵਾਂ’ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਹ ਯਾਤਰਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸੰਸਦੀ ਹਲਕੇ ਵਾਰਾਨਸੀ ਤੋਂ 21 ਅਕਤੂਬਰ ਤੋਂ ਸ਼ੁਰੂ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਸੱਤਾ ਵਿੱਚ ਆਉਣ ’ਤੇ ਪਾਰਟੀ ਵੱਲੋਂ ਹਰ ਇਕ ਨੂੰ 300 ਯੂਨਿਟ ਘਰੇਲੂ ਬਿਜਲੀ ਮੁਫ਼ਤ ਦੇਣ ਦਾ ਵਾਅਦਾ ਕੀਤਾ ਗਿਆ ਹੈ। ‘ਆਪ’ ਦੇ ਬੁਲਾਰੇ ਵੈਭਵ ਮਹੇਸ਼ਵਰੀ ਨੇ ਦੱਸਿਆ ਕਿ ਇਸ ਯਾਤਰਾ ਦੀ ਅਗਵਾਈ ਪਾਰਟੀ ਦੇ ਸੰਸਦ ਮੈਂਬਰ ਅਤੇ ਸੂਬਾਈ ਇੰਚਾਰਜ ਸੰਜੈ ਸਿੰਘ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਚਾਰ ਯਾਤਰਾਵਾਂ ਕੀਤੀਆਂ ਜਾਣਗੀਆਂ। -ਪੀਟੀਆਈ