ਅਹਿਮਦਾਬਾਦ, 14 ਜੂਨਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ ਨੂੰ ਅਹਿਮਦਾਬਾਦ ਵਿੱਚ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਗੁਜਰਾਤ ਵਿੱਚ 2022 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਭਨਾਂ ਸੀਟਾਂ ’ਤੇ ਆਪਣੇ ਉਮੀਦਵਾਰ ਉਤਾਰੇਗੀ। ਪਾਰਟੀ ਦਫ਼ਤਰ ਦੇ ਉਦਘਾਟਨ ਤੋਂ ਪਹਿਲਾਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ‘ਆਪ’ ਗੁਜਰਾਤ ਵਿੱਚ ਸੱਤਾਧਾਰੀ ਭਾਜਪਾ ਅਤੇ ਵਿਰੋਧੀ ਧਿਰ ਕਾਂਗਰਸ ਖਿਲਾਫ਼ ਇਕ ਭਰੋਸੇਯੋਗ ਬਦਲ ਹੈ। ਗੁਜਰਾਤ ਵਿਧਾਨ ਸਭਾ ਵਿੱਚ 182 ਸੀਟਾਂ ਹਨ। -ਏਜੰਸੀ