ਪੱਤਰ ਪ੍ਰੇਰਕ
ਨਵੀਂ ਦਿੱਲੀ, 16 ਜੁਲਾਈ
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (‘ਆਪ’) ਨੇ ਅੱਜ ਕਿਹਾ ਕਿ ਉਹ 18 ਜੁਲਾਈ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਇੱਥੇ ਅੱਜ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀਏਸੀ) ਦੀ ਹੋਈ ਮੀਟਿੰਗ ਤੋਂ ਬਾਅਦ ‘ਆਪ’ ਦੇ ਸੰਸਦ ਮੈਂਬਰ ਸੰਜੈ ਸਿੰਘ ਨੇ ਕਿਹਾ ਕਿ ‘ਆਪ’ ਵਿਰੋਧੀ ਧਿਰ ਵੱਲੋਂ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਯਸ਼ਵੰਤ ਸਿਨਹਾ ਦਾ ਸਮਰਥਨ ਕਰੇਗੀ। ਇੱਥੇ ਮੀਡੀਆ ਨਾਲ ਗੱਲਬਾਤ ਦੌਰਾਨ ਸੰਜੈ ਸਿੰਘ ਨੇ ਦੱਸਿਆ ਕਿ ਅੱਜ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਹੋਈ ਮੀਟਿੰਗ ਵਿੱਚ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ। -ਪੀਟੀਆਈ