ਅਹਿਮਦਾਬਾਦ, 4 ਨਵੰਬਰ
ਇਸੁਦਾਨ ਗਢਵੀ ਗੁਜਰਾਤ ਵਿੱਚ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਹੋਣਗੇ। ਇਹ ਐਲਾਨ ਅੱਜ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਲੋਕਾਂ ਦੀ ਰਾਇ ਦੇ ਆਧਾਰ ‘ਤੇ ਕੀਤਾ ਗਿਆ ਹੈ। ਇਸ ਦੌੜ ਵਿੱਚ ‘ਆਪ’ ਦੀ ਸੂਬਾ ਇਕਾਈ ਦੇ ਪ੍ਰਧਾਨ ਗੋਪਾਲ ਇਟਾਲੀਆ, ਕੌਮੀ ਜਨਰਲ ਸਕੱਤਰ ਇਸੁਦਨ ਗਢਵੀ ਅਤੇ ਜਨਰਲ ਸਕੱਤਰ ਮਨੋਜ ਸੋਰਠੀਆ ਪ੍ਰਮੁੱਖ ਅਹੁਦੇ ਦੀ ਦੌੜ ਵਿੱਚ ਹਨ।