ਮਨਧੀਰ ਸਿੰਘ ਦਿਓਲ
ਨਵੀਂ ਦਿੱਲੀ, 15 ਮਈ
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਦੇ ਵਿਛੋੜੇ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਕਿਸਾਨ ਆਗੂਆਂ ਜਗਮੋਹਨ ਸਿੰਘ ਪਟਿਆਲਾ, ਹਰਮੀਤ ਸਿੰਘ ਕਾਦੀਆਂ ਅਤੇ ਡਾ. ਦਰਸ਼ਨਪਾਲ ਨੇ ਕਿਹਾ ਕਿ ਅਭੈ ਸਿੰਘ ਕਿਸਾਨ-ਅੰਦੋਲਨ ਦੇ ਸਮਰਥਕ ਸਨ ਅਤੇ ਕਿਸਾਨੀ-ਧਰਨਿਆਂ ‘ਤੇ ਹਾਜ਼ਰੀ ਭਰਦੇ ਰਹਿੰਦੇ ਸਨ। 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਅਤੇ ‘ਪਗੜੀ ਸੰਭਾਲ ਜੱਟਾ ਲਹਿਰ’ ਦੇ ਬਾਨੀ ਚਾਤਾ ਅਜੀਤ ਸਿੰਘ ਨੂੰ ‘ਪਗੜੀ ਸੰਭਾਲ ਜੱਟਾ’ ਦਿਹਾੜੇ ‘ਤੇ ਉਨ੍ਹਾਂ ਨੂੰ ਸਿੰਘੂ-ਮੋਰਚੇ ‘ਤੇ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ ਉਨ੍ਹਾਂ ਨੇ ਕਿਸਾਨੀ-ਮੰਗਾਂ ਦੇ ਸਮਰਥਨ ‘ਚ ਭੁੱਖ-ਹੜਤਾਲ ਰੱਖਣ ਦੀ ਪੇਸ਼ਕਸ਼ ਵੀ ਕੀਤੀ ਸੀ।