ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 24 ਜੂਨ
ਜੰਮੁੂ ਕਸ਼ਮੀਰ ਦੇ ਭਵਿੱਖ ਬਾਰੇ ਪ੍ਰਧਾਨ ਮੰਤਰੀ ਵੱਲੋਂ ਅੱਜ ਜਿਥੇ ਸਰਬਪਾਰਟੀ ਮੀਟਿੰਗ ਕੀਤੀ ਗਈ, ਉਥੇ ਸੂਬੇ ਵਿਚੋਂ ਧਾਰਾ 370 ਹਟਾਏ ਜਾਣ ਤੇ ਇਸ ਨੂੰ ਦੋ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੰਡੇ ਜਾਣ ਦੀ ਵੈਧਤਾ ਨੂੰ ਚੁਣੌਤੀ ਦੇਣ ਵਾਲੀਆਂ ਦੋ ਦਰਜਨ ਦੇ ਕਰੀਬ ਪਟੀਸ਼ਨਾਂ ਬੀਤੇ ਦੋ ਵਰ੍ਹਿਆਂ ਤੋਂ ਸੁਪਰੀਮ ਕੋਰਟ ਵਿੱਚ ਪੈਂਡਿੰਗ ਹਨ। ਉੱਚ ਅਦਾਲਤ ਨੇ 28 ਅਗਸਤ, 2019 ਨੂੰ ਇਨ੍ਹਾਂ ਪਟੀਸ਼ਨਾਂ ਨੂੰ ਪੰਜ ਜੱਜਾਂ ਦੇ ਸੰਵਿਧਾਨ ਬੈਂਚ ਕੋਲ ਸੁਣਵਾਈ ਲਈ ਭੇਜਿਆ ਸੀ। ਬੀਤੇ ਵਰ੍ਹੇ ਮਾਰਚ ਵਿੱਚ ਅਦਾਲਤ ਨੇ ਇਨ੍ਹਾਂ ਪਟੀਸ਼ਨਾਂ ਨੂੰ ਸੱਤ ਮੈਂਬਰੀ ਵੱਡੇ ਬੈਂਚ ਕੋਲ ਭੇਜਣ ਤੋਂ ਇਨਕਾਰ ਕਰ ਦਿੱਤਾ ਸੀ।