Above-normal rain likely in India in second half of monsoon: IMD ਭਾਰਤ ਵਿੱਚ ਸਤੰਬਰ ’ਚ ਜ਼ਿਆਦਾ ਮੀਂਹ ਪੈਣਗੇ
ਅਗਸਤ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ
Advertisement
ਭਾਰਤ ਮੌਸਮ ਵਿਭਾਗ ਨੇ ਅੱਜ ਕਿਹਾ ਕਿ ਮੌਨਸੂਨ ਸੀਜ਼ਨ ਦੇ ਦੂਜੇ ਅੱਧ (ਅਗਸਤ ਅਤੇ ਸਤੰਬਰ) ਵਿੱਚ ਭਾਰਤ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਆਈਐਮਡੀ ਦੇ ਡਾਇਰੈਕਟਰ ਜਨਰਲ ਮ੍ਰਿਤੁੰਜਯ ਮੋਹਪਾਤਰਾ ਨੇ ਕਿਹਾ ਕਿ ਉੱਤਰ-ਪੂਰਬ ਅਤੇ ਪੂਰਬੀ ਭਾਰਤ ਨਾਲ ਲੱਗਦੇ ਖੇਤਰਾਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਅਗਸਤ ਵਿੱਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਸਤੰਬਰ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ।
ਦੇਸ਼ ਵਿੱਚ ਮੌਨਸੂਨ ਸੀਜ਼ਨ ਦੇ ਪਹਿਲੇ ਅੱਧ ਜੂਨ ਅਤੇ ਜੁਲਾਈ ਵਿੱਚ ਆਮ ਨਾਲੋਂ ਵੱਧ ਮੀਂਹ ਪਏ ਹਨ ਜਿਸ ਕਾਰਨ ਕੁਝ ਸੂਬਿਆਂ ਵਿਚ ਹੜ੍ਹ ਵਰਗੇ ਹਾਲਾਤ ਹਨ। ਇਸ ਮੌਨਸੂਨ ਦੌਰਾਨ ਹਿਮਾਚਲ ਪ੍ਰਦੇਸ਼ ਵਿਚ ਵੀ ਭਾਰੀ ਮੀਂਹ ਪਏ ਹਨ। ਪੀਟੀਆਈ
Advertisement
Advertisement
×