ਹਿਮਾਚਲ ਯੂਨੀਵਰਸਿਟੀ ਵਿੱਚ ਏਬੀਵੀਪੀ ਤੇ ਐੱਸਐੱਫਆਈ ਦੇ ਕਾਰਕੁਨ ਭਿੜੇ
ਸ਼ਿਮਲਾ, 7 ਸਤੰਬਰ ਇੱਥੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀ ਜਥੇਬੰਦੀਆਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸਐੱਫਆਈ) ਦੇ ਕਾਰਕੁਨਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਕਈ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਜਾਣਕਾਰੀ ਪੁਲੀਸ...
Advertisement
ਸ਼ਿਮਲਾ, 7 ਸਤੰਬਰ
ਇੱਥੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀ ਜਥੇਬੰਦੀਆਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸਐੱਫਆਈ) ਦੇ ਕਾਰਕੁਨਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਕਈ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਜਾਣਕਾਰੀ ਪੁਲੀਸ ਦੇ ਸੂਤਰਾਂ ਨੇ ਦਿੱਤੀ। ਇਹ ਝੜਪ ਉਸ ਵੇਲੇ ਸ਼ੁਰੂ ਹੋਈ ਜਦੋਂ ਦੋਵੇਂ ਜਥੇਬੰਦੀਆਂ ਦੇ ਕਾਰਕੁਨਾਂ ਨੇ ਯੂਨੀਵਰਸਿਟੀ ਦੇ ਗੇਟ ’ਤੇ ਇਕ-ਦੂਜੇ ਖ਼ਿਲਾਫ਼ ਟਿੱਪਣੀਆਂ ਕੀਤੀਆਂ। ਮੌਕੇ ’ਤੇ ਪੁੱਜੀ ਕੁਈਕ ਰਿਸਪੌਂਸ ਟੀਮ (ਕਿਊਆਰਟੀ) ਨੇ ਹਾਲਾਤ ’ਤੇ ਕਾਬੂ ਪਾਇਆ। ਦੋਵੇਂ ਜਥੇਬੰਦੀਆਂ ਨੇ ਘਟਨਾ ਲਈ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। -ਪੀਟੀਆਈAdvertisement
Advertisement
×