ਨਵੀਂ ਦਿੱਲੀ: ਕਾਂਗਰਸੀ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ ਨਵੇਂ ਖੇਤੀ ਕਾਨੂੰਨਾਂ ਨੂੰ ਪੂਰਨ ਤੌਰ ’ਤੇ ਰੱਦ ਕਰਨ ਤੋਂ ਬਿਨਾਂ ਕੁਝ ਵੀ ਹੋਰ ਪ੍ਰਵਾਨ ਕਰਨਾ ਭਾਰਤ ਅਤੇ ਕਿਸਾਨਾਂ ਨਾਲ ਧੋਖਾ ਹੋਵੇਗਾ। ਰਾਹੁਲ ਦਾ ਇਹ ਬਿਆਨ ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਹੱਲ ਲਈ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਚਾਲੇ ਮੀਟਿੰਗ ਦੇ ਸਬੰਧ ’ਚ ਆਇਆ ਹੈ।
-ਪੀਟੀਆਈ