ਨਵੀਂ ਦਿੱਲੀ, 29 ਅਪਰੈਲ
ਸੋਸ਼ਲ ਮੀਡੀਆ ਕੰਪਨੀ ਫੇਸਬੁੱਕ ਨੇ ਵੀਰਵਾਰ ਨੂੰ ਕਿਹਾ ਕਿ ਉਸ ਨੇ ਗਲਤੀ ਨਾਲ ਉਸ ਹੈਸ਼ਟੈਗ ’ਤੇ ਰੋਕ ਲਗਾ ਦਿੱਤੀ, ਜਿਸ ਵਿੱਚ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕੀਤੀ ਜਾ ਰਹੀ ਹੈ। ਕੰਪਨੀ ਨੇ ਸਪੱਸ਼ਟ ਕੀਤਾ ਕਿ ਇਹ ਸਰਕਾਰ ਦੇ ਇਸ਼ਾਰੇ ‘ਤੇ ਨਹੀਂ ਕੀਤਾ ਗਿਆ ਸੀ। ਕੰਪਨੀ ਦੀ ਸਫ਼ਾਈ ਉਨ੍ਹਾਂ ਖਬਰਾਂ ਤੋਂ ਬਾਅਦ ਆਈ ਹੈ ਜਿਨ੍ਹਾਂ ਵਿੱਚ ਕਿਹਾ ਗਿਆ ਸੀ ਕਿ ਕਰੋਨਾ ਵਾਇਰਸ ਦੀ ਮਹਾਮਾਰੀ ਨਾਲ ਨਜਿੱਠਣ ਸਬੰਧੀ ਸਰਕਾਰ ਦੀ ਆਲੋਚਨਾ ਕਰਨ ਵਾਲੇ ਪੋਸਟ ਹਟਾਉਣ ਦੇ ਹੁਕਮ ਦਿੱਤੇ ਗਏ ਹਨ।