ਨਵੀਂ ਦਿੱਲੀ, 6 ਜੁਲਾਈ
ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਟਵਿੱਟਰ ਨੂੰ ਨਿਰਦੇਸ਼ ਦਿੱਤਾ ਕਿ ਉਹ 8 ਜੁਲਾਈ ਤੱਕ ਸੂਚਿਤ ਕਰੇ ਉਹ ਨਵੇਂ ਆਈਟੀ ਨਿਯਮਾਂ ਤਹਿਤ ਸਥਾਨਕ ਸ਼ਿਕਾਇਤ ਨਿਵਾਰਣ ਅਧਿਕਾਰੀ ਦੀ ਨਿਯੁਕਤੀ ਕਦੋਂ ਕਰੇਗਾ। ਟਵਿੱਟਰ ਨੇ ਹਾਈ ਕੋਰਟ ਨੂੰ ਦੱਸਿਆ ਸੀ ਕਿ ਉਸ ਨੇ ਸਥਾਨਕ ਸ਼ਿਕਾਇਤ ਨਿਵਾਰਨ ਅਧਿਕਾਰੀ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਹੈ। ਹਾਲਾਂਕਿ ਜਸਟਿਸ ਰੇਖਾ ਪੱਲੀ ਨੇ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਅਦਾਲਤ ਨੂੰ ਇਹ ਨਹੀਂ ਦੱਸਿਆ ਗਿਆ ਸੀ ਕਿ ਸਥਾਨਕ ਸ਼ਿਕਾਇਤ ਨਿਵਾਰਣ ਅਧਿਕਾਰੀ (ਆਰਜੀਓ) ਦੀ ਪਹਿਲਾਂ ਦੀ ਨਿਯੁਕਤੀ ਸਿਰਫ ਅੰਤਰਿਮ ਆਧਾਰ ‘ਤੇ ਕੀਤੀ ਗਈ ਸੀ, ਜਿਸ ਵੱਲੋਂ ਪਹਿਲਾਂ ਹੀ ਅਸਤੀਫਾ ਦੇ ਦਿੱਤਾ ਹੈ।