ਭਰੂਚ (ਗੁਜਰਾਤ), 11 ਦਸੰਬਰ
ਤਾਮਿਲ ਨਾਡੂ ਵਿੱਚ 8 ਦਸੰਬਰ ਨੂੰ ਹੈਲੀਕਾਪਟਰ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਸੀਡੀਐੱਸ ਜਨਰਲ ਬਿਪਿਨ ਰਾਵਤ ਖ਼ਿਲਾਫ਼ ਫੇਸਬੁੱਕ ’ਤੇ ਮਾੜੀ ਸ਼ਬਦਾਵਲੀ ਲਿਖਣ ਵਾਲੇ ਵਿਅਕਤੀ ਨੂੰ ਪੁਲੀਸ ਨੇ ਇਥੋਂ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਫਿਰੋਜ਼ ਦੀਵਾਨ ਵਜੋਂ ਹੋਈ ਹੈ। ਪੁਲੀਸ ਅਨੁਸਾਰ ਉਸ ਨੇ ਜਨਰਲ ਰਾਵਤ ਬਾਰੇ ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਟਿੱਪਣੀਆਂ ਲਿਖੀਆਂ ਜਿਸ ਨਾਲ ਦੇਸ਼ ਵਾਸੀਆਂ ਤੇ ਸੁਰੱਖਿਆ ਦਲਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ। ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। -ਪੀਟੀਆਈ