ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਦਮ ਪੁਰਸਕਾਰ ਜੇਤੂਆਂ ਦੀਆਂ ਪ੍ਰਾਪਤੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਨਗੀਆਂ: ਸ਼ਾਹ

ਕੇਂਦਰੀ ਗ੍ਰਹਿ ਮੰਤਰੀ ਨੇ ਸਨਮਾਨਿਤ ਸ਼ਖਸੀਅਤਾਂ ਲਈ ਰਾਤਰੀ ਭੋਜ ਦੀ ਕੀਤੀ ਮੇਜ਼ਬਾਨੀ
ਪਦਮ ਪੁਰਸਕਾਰਾਂ ਨਾਲ ਸਨਮਾਨਿਤ ਹਸਤੀਆਂ ਨੂੰ ਦਿੱਤੇ ਰਾਤਰੀ ਭੋਜਨ ਦੌਰਾਨ ਗੱਲਬਾਤ ਕਰਦੇ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ। -ਫੋਟੋ: ਪੀਟੀਆਈ
Advertisement

ਨਵੀਂ ਦਿੱਲੀ, 28 ਮਈ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਪਦਮ ਪੁਰਸਕਾਰ ਸਮਾਗਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਉਸ ਦ੍ਰਿਸ਼ਟੀਕੋਣ ਨੂੰ ਦਰਸਾਉਂਦਾ ਹੈ, ਜਿਸ ਵਿੱਚ ਲੋਕਾਂ ਦੀ ਅਗਵਾਈ ਵਾਲੇ ਸਮਾਜਿਕ ਬਦਲਾਅ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਵਿਅਕਤੀਆਂ ਦਾ ਸਨਮਾਨ ਕੀਤਾ ਜਾਂਦਾ ਹੈ, ਜਿਨ੍ਹਾਂ ਨੇ ਚੁੱਪਚਾਪ ਸਕਾਰਾਤਮਕ ਬਦਲਾਅ ਲਿਆਂਦੇ ਹਨ। ਮੰਗਲਵਾਰ ਨੂੰ ਪਦਮ ਪੁਰਸਕਾਰ ਜੇਤੂਆਂ ਦੇ ਸਨਮਾਨ ਵਿੱਚ ਰਾਤਰੀ ਭੋਜ ਦੀ ਮੇਜ਼ਬਾਨੀ ਕਰਦਿਆਂ ਸ਼ਾਹ ਨੇ ਕਿਹਾ ਕਿ ਸਨਮਾਨਿਤ ਸ਼ਖਸੀਅਤਾਂ ਦੀਆਂ ਪ੍ਰਾਪਤੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ। ਸ਼ਾਹ ਨੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ, ‘ਮੈਨੂੰ ਪਦਮ ਪੁਰਸਕਾਰ 2025 ਨਾਲ ਸਨਮਾਨਿਤ ਸ਼ਖਸੀਅਤਾਂ ਦੀ ਮੇਜ਼ਬਾਨੀ ਕਰਕੇ ਖੁਸ਼ੀ ਹੋ ਰਹੀ ਹੈ।’ ਗ੍ਰਹਿ ਮੰਤਰੀ ਨੇ ਸਨਮਾਨਿਤ ਵਿਅਕਤੀਆਂ ਨਾਲ ਉਨ੍ਹਾਂ ਦੇ ਵਿਲੱਖਣ ਜੀਵਨ ਸਫ਼ਰ ਅਤੇ ਸਮਾਜ ਵਿੱਚ ਉਨ੍ਹਾਂ ਵੱਲੋਂ ਲਿਆਂਦੀਆਂ ਗਈਆਂ ਤਬਦੀਲੀਆਂ ਬਾਰੇ ਗੱਲ ਕੀਤੀ ਅਤੇ ਕਿਹਾ ਕਿ ਇਹ ਸ਼ਾਨਦਾਰ ਤਜਰਬਾ ਸੀ। ਉਨ੍ਹਾਂ ਕਿਹਾ, ‘ਅੱਜ ਪਦਮ ਪੁਰਸਕਾਰ ਜੇਤੂਆਂ ਲਈ ਰਾਤਰੀ ਭੋਜ ਦੀ ਮੇਜ਼ਬਾਨੀ ਦੌਰਾਨ ਮੈਨੂੰ ਵੱਖ-ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨਾਲ ਗੱਲਬਾਤ ਕਰਨ ਦਾ ਮੌਕਾ ਮਿਲਿਆ, ਜੋ ਵਿਲੱਖਣ ਤਰੀਕਿਆਂ ਨਾਲ ਸਾਡੀ ਦੁਨੀਆ ਨੂੰ ਬਿਹਤਰ ਜਗ੍ਹਾ ਬਣਾ ਰਹੇ ਹਨ।’

Advertisement

ਬੀਤੇ ਦਿਨ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ 68 ਉੱਘੀਆਂ ਸ਼ਖਸੀਅਤਾਂ ਦਾ ਵੱਕਾਰੀ ਪਦਮ ਪੁਰਸਕਾਰਾਂ ਨਾਲ ਸਨਮਾਨ ਕੀਤਾ ਸੀ। ਇਨ੍ਹਾਂ ਵਿੱਚ ਭਾਰਤ ਦੇ ਸਾਬਕਾ ਚੀਫ ਜਸਟਿਸ ਜਗਦੀਸ਼ ਸਿੰਘ ਖੇਹਰ, ਭਰਤਨਾਟਿਅਮ ਨਰਤਕੀ ਸ਼ੋਭਨਾ ਚੰਦਰਕੁਮਾਰ, ਅਦਾਕਾਰ ਅਨੰਤ ਨਾਗ ਅਤੇ ਕਿੰਗ ਜੌਰਜ ਮੈਡੀਕਲ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਸੋਨੀਆ ਨਿਤਿਆਨੰਦ ਵੀ ਸ਼ਾਮਲ ਸਨ। -ਪੀਟੀਆਈ

 

Advertisement
Show comments