ਰਾਂਚੀ: ਹਜ਼ਾਰੀਬਾਗ ਵਿੱਚ ਪਿਛਲੇ ਵਰ੍ਹੇ ਨਾਬਾਲਗ ਲੜਕੀ ਨੂੰ ਜਬਰੀ ਤੇਜ਼ਾਬ ਪਿਲਾਊਣ ਦੇ ਮਾਮਲੇ ਵਿੱਚ ਪੁਲੀਸ ਜਾਂਚ ਤੋਂ ਖ਼ਫ਼ਾ ਹੋਈ ਝਾਰਖੰਡ ਹਾਈ ਕੋਰਟ ਨੇ ਸੂਬੇ ਦੇ ਗ੍ਰਹਿ ਸਕੱਤਰ ਅਤੇ ਡੀਜੀਪੀ (ਡਾਇਰੈਕਟਰ ਜਨਰਲ ਆਫ ਪੁਲੀਸ) ਨੂੰ 27 ਨਵੰਬਰ ਲਈ ਤਲਬ ਕੀਤਾ ਹੈ। ਬੈਂਚ ਨੇ ਸੁਣਵਾਈ ਦੌਰਾਨ ਕਿਹਾ ਕਿ ਇੰਜ ਜਾਪਦਾ ਹੈ ਜਿਵੇਂ ਪੁਲੀਸ ਵਲੋਂ ਮੁਲਜ਼ਮਾਂ ਦਾ ਬਚਾਅ ਕੀਤਾ ਜਾ ਰਿਹਾ ਹੈ। ਅਦਾਲਤ ਨੇ ਕਿਹਾ, ‘‘ਪੁਲੀਸ ਨੇ ਮਾਮਲੇ ਦੀ ਸਹੀ ਢੰਗ ਨਾਲ ਜਾਂਚ ਨਹੀਂ ਕੀਤੀ।’’ -ਪੀਟੀਆਈ