ਸਮਰਾਲਾ ਨੇੜੇ ਸਕਾਰਪੀਓ ਨਾਲ ਟੱਕਰ ਮਗਰੋਂ ਫਾਰਚੂਨਰ ਨੂੰ ਅੱਗ ਲੱਗਣ ਕਾਰਨ ਏਸੀਪੀ ਤੇ ਗੰਨਮੈਨ ਦੀ ਮੌਤ
ਲੁਧਿਆਣਾ, 6 ਅਪਰੈਲ ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਬੀਤੀ ਬਾਤ ਪੁਲੀਸ ਅਧਿਕਾਰੀ ਦੀ ਫਾਰਚੂਨਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਵਿਚਾਲੇ ਜ਼ੋਰਦਾਰ ਟੱਕਰ ਕਾਰਨ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਸਿੰਘ...
Advertisement
Advertisement
ਲੁਧਿਆਣਾ, 6 ਅਪਰੈਲ
ਸਮਰਾਲਾ ਦੇ ਪਿੰਡ ਦਿਆਲਪੁਰਾ ਨੇੜੇ ਲੁਧਿਆਣਾ-ਚੰਡੀਗੜ੍ਹ ਹਾਈਵੇਅ ’ਤੇ ਬੀਤੀ ਬਾਤ ਪੁਲੀਸ ਅਧਿਕਾਰੀ ਦੀ ਫਾਰਚੂਨਰ ਅਤੇ ਸਾਹਮਣੇ ਤੋਂ ਆ ਰਹੀ ਸਕਾਰਪੀਓ ਵਿਚਾਲੇ ਜ਼ੋਰਦਾਰ ਟੱਕਰ ਕਾਰਨ ਲੁਧਿਆਣਾ ਈਸਟ ਦੇ ਏਸੀਪੀ ਸੰਦੀਪ ਸਿੰਘ ਤੇ ਉਨ੍ਹਾਂ ਦੇ ਗੰਨਮੈਨ ਪਰਮਜੋਤ ਸਿੰਘ ਦੀ ਮੌਤ ਹੋ ਗਈ, ਜਦਕਿ ਫਾਰਚੂਨਰ ਦੇ ਡਰਾਈਵਰ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਰੈਫ਼ਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ ਏਸੀਪੀ ਸੰਦੀਪ ਸਿੰਘ ਦੇਰ ਰਾਤ ਚੰਡੀਗੜ੍ਹ ਤੋਂ ਲੁਧਿਆਣਾ ਆ ਰਹੇ ਸਨ। ਰਾਤ 12.30 ਵਜੇ ਹਾਦਸਾ ਹੋ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਫਾਰਚੂਨਰ ਨੂੰ ਅੱਗ ਲੱਗ ਗਈ ਅਤੇ ਮੌਕੇ ’ਤੇ ਪਹੁੰਚੀ ਪੁਲੀਸ ਨੇ ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀ ਵੀ ਮਦਦ ਲਈ ਅਤੇ ਬੜੀ ਮੁਸ਼ਕਲ ਗੱਡੀ ਵਿਚੋਂ ਉਨ੍ਹਾਂ ਨੂੰ ਬਾਹਰ ਕੱਢ ਕੇ ਗੰਭੀਰ ਹਾਲਤ ਵਿਚ ਸਮਰਾਲਾ ਦੇ ਹਸਪਤਾਲ ਪਹੁੰਚਾਇਆ ਗਿਆ। ਹਸਪਤਾਲ ਵਿਚ ਡਾਕਟਰਾਂ ਨੇ ਏਸੀਪੀ ਸੰਦੀਪ ਸਿੰਘ ਅਤੇ ਗੰਨਮੈਨ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
