ਕੁਨਾਲ ਕਾਮਰਾ ਖਿਲਾਫ਼ ਮਰਿਆਦਾ ਮਤੇ ’ਤੇ ਕਾਰਵਾਈ ਨਿਯਮਾਂ ਅਨੁਸਾਰ: ਚੇਅਰਮੈਨ
ਵਿਰੋਧੀ ਧਿਰ ਦੇ ਆਗੂ ਦੀ ਨਿਯੁਕਤੀ ਦਾ ਪ੍ਰਸਤਾਵ ਮਿਲਿਆ
Advertisement
ਸਟੈਂਡਅੱਪ ਕਾਮੇਡੀਅਨ ਕੁਨਾਲ ਕਾਮਰਾ ਖਿਲਾਫ਼ ਮਰਿਆਦਾ ਮਤੇ ਦਾ ਮਾਮਲਾ ਨਿਰਧਾਰਤ ਪ੍ਰਕਿਰਿਆ ਅਨੁਸਾਰ ਅੱਗੇ ਵਧ ਰਿਹਾ ਹੈ। ਮਹਾਰਾਸ਼ਟਰ ਵਿਧਾਨ ਪਰਿਸ਼ਦ ਦੇ ਚੇਅਰਮੈਨ ਰਾਮ ਸ਼ਿੰਦੇ ਨੇ ਕਿਹਾ ਕਿ ਮਰਿਆਦਾ ਮਤੇ ਦੇ ਪ੍ਰਸਤਾਵ ਦੀ ਤਜਵੀਜ਼ ਮੰਨ ਲਈ ਗਈ ਹੈ ਅਤੇ ਇਸ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਕੋਲ ਭੇਜ ਦਿੱਤਾ ਗਿਆ ਹੈ, ਜੋ ਇਸ ਦੀ ਜਾਂਚ ਕਰੇਗੀ ਅਤੇ ਆਪਣੀ ਰਿਪੋਰਟ ਦੇਵੇਗੀ। ਇਸ ਮਗਰੋਂ ਮਾਮਲੇ ’ਤੇ ਸਦਨ ਵਿੱਚ ਚਰਚਾ ਕੀਤੀ ਜਾਵੇਗੀ। ਇਹ ਮਤਾ ਬੀਤੇ ਵਰ੍ਹੇ ਮਾਰਚ ਵਿੱਚ ਉਪ ਮੁੱਖ ਮੰਤਰੀ ਅਤੇ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਦੀ ਆਲੋਚਨਾ ਕਰਨ ਸਬੰਧੀ ਵੀਡੀਓ ਵਾਇਰਲ ਹੋਣ ਬਾਅਦ ਲਿਆਂਦਾ ਗਿਆ ਸੀ। ਇਸੇ ਦੌਰਾਨ ਚੇਅਰਮੇੈਨ ਨੇ ਕਿਹਾ ਕਿ ਉਨ੍ਹਾਂ ਦੇ ਦਫ਼ਤਰ ਨੂੰ ਸਦਨ ਵਿੱਚ ਵਿਰੋਧੀ ਧਿਰ ਦੇ ਨੇਤਾ ਦੀ ਨਿਯੁਕਤੀ ਦਾ ਪ੍ਰਸਤਾਵ ਮਿਲਿਆ ਹੈ। ਇਹ ਅਹੁਦਾ ਇਸ ਸਾਲ ਜੁਲਾਈ ਤੋਂ ਖਾਲੀ ਹੈ ਅਤੇ ਸਾਰੇ ਹਿੱਸੇਦਾਰਾਂ ਨਾਲ ਸਲਾਹ-ਮਸ਼ਵਰੇ ਮਗਰੋਂ ਢੁਕਵੇਂ ਸਮੇਂ ’ਤੇ ਇਸ ਸਬੰਧੀ ਫੈਸਲਾ ਕੀਤਾ ਜਾਵੇਗਾ।
Advertisement
×

