ਰਾਹੁਲ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਭਾਜਪਾ ਆਗੂ ਖ਼ਿਲਾਫ਼ ਕਾਰਵਾਈ ਮੰਗੀ
ਯੂਥ ਕਾਂਗਰਸ ਨੇ ਦਿੱਲੀ ਪੁਲੀਸ ਨੂੰ ਸ਼ਿਕਾਇਤ ਕੀਤੀ; ਪਿੰਟੂ ਮਹਾਦੇਵ ਦੇ ਬਿਆਨ ਨੂੰ ਸ਼ਰਮਨਾਕ ਦੱਸਿਆ
ਟੈਲੀਵਿਜ਼ਨ ’ਤੇ ਪ੍ਰੋਗਰਾਮ ਦੌਰਾਨ ਭਾਜਪਾ ਆਗੂ ਪਿੰਟੂ ਮਹਾਦੇਵ ਵੱਲੋਂ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਇੰਡੀਅਨ ਯੂਥ ਕਾਂਗਰਸ ਨੇ ਦਿੱਲੀ ਪੁਲੀਸ ਨੂੰ ਸ਼ਿਕਾਇਤ ਦੇ ਕੇ ਭਾਜਪਾ ਆਗੂਆ ਖ਼ਿਲਾਫ਼ ਤੁਰੰਤ ਐੱਫ ਆਈ ਆਰ ਦਰਜ ਕਰਕੇ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਕਾਂਗਰਸ ਆਗੂ ਨੇ ਕਿਹਾ ਕਿ ਬੀਤੇ ਦਿਨੀਂ ਟੀਵੀ ਪ੍ਰੋਗਾਰਮ ’ਤੇ ਪਿੰਟੂ ਮਹਾਦੇਵ ਵੱਲੋਂ ‘ਰਾਹੁਲ ਗਾਂਧੀ ਨੂੰ ਛਾਤੀ ਵਿੱਚ ਗੋਲੀ ਮਾਰਨ’ ਵਾਲਾ ਦਿੱਤਾ ਗਿਆ ਬਿਆਨ ਬੇਹੱਦ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਨਾ ਸਿਰਫ਼ ਭਾਜਪਾ ਦੀ ਨਫ਼ਰਤ ਭਰੀ ਰਾਜਨੀਤੀ ਨੂੰ ਦਰਸਾਉਂਦਾ ਹੈ, ਸਗੋਂ ਰਾਹੁਲ ਗਾਂਧੀ ਵੱਲੋਂ ਵੰਡਪਾਊ ਵਿਚਾਰਧਾਰਾ ਵਿਰੁੱਧ ਲੜੀ ਜਾ ਰਹੀ ਲੜਾਈ ਪ੍ਰਤੀ ਭਾਜਪਾ ਦੀ ਨਿਰਾਸ਼ਾ ਨੂੰ ਵੀ ਉਜਾਗਰ ਕਰਦਾ ਹੈ। ਭਾਰਤੀ ਯੁਵਾ ਕਾਂਗਰਸ ਦੇ ਕੌਮੀ ਇੰਚਾਰਜ ਕ੍ਰਿਸ਼ਨ ਅੱਲਾਵਰੂ ਨੇ ਕਿਹਾ, ‘ਇਹ ਸਿਰਫ਼ ਰਾਹੁਲ ਗਾਂਧੀ ਲਈ ਖ਼ਤਰਾ ਨਹੀਂ, ਸਗੋਂ ਭਾਰਤੀ ਲੋਕਤੰਤਰ ਦੀ ਭਾਵਨਾ ਦੇ ਵੀ ਖ਼ਿਲਾਫ਼ ਹੈ।’ ਇਸੇ ਤਰ੍ਹਾਂ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂ ਨੇ ਕਿਹਾ, ‘ਰਾਹੁਲ ਗਾਂਧੀ ਭਾਰਤ ਦੇ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਔਰਤਾਂ ਅਤੇ ਦੱਬੇ-ਕੁਚਲੇ ਲੋਕਾਂ ਦੀ ਆਵਾਜ਼ ਹਨ।