ਅਦਾਕਾਰ ਮਿਥੁਨ ਚੱਕਰਵਰਤੀ ਦੇ ਪੁੱਤਰ ਮਹਾਕਸ਼ਯ ਤੇ ਪਤਨੀ ਯੋਗਿਤਾ ਬਾਲੀ ਖ਼ਿਲਾਫ਼ ਬਲਾਤਕਾਰ ਤੇ ਧੋਖਾਧੜੀ ਦਾ ਕੇਸ ਦਰਜ

ਅਦਾਕਾਰ ਮਿਥੁਨ ਚੱਕਰਵਰਤੀ ਦੇ ਪੁੱਤਰ ਮਹਾਕਸ਼ਯ ਤੇ ਪਤਨੀ ਯੋਗਿਤਾ ਬਾਲੀ ਖ਼ਿਲਾਫ਼ ਬਲਾਤਕਾਰ ਤੇ ਧੋਖਾਧੜੀ ਦਾ ਕੇਸ ਦਰਜ

ਮੁੰਬਈ, 17 ਅਕਤੂਬਰ

ਮੁੰਬਈ ਪੁਲੀਸ ਨੇ ਬੌਲੀਵੁੱਡ ਅਦਾਕਾਰ ਮਿਥੁਨ ਚੱਕਰਵਰਤੀ ਦੇ ਪੁੱਤਰ ਮਹਾਕਸ਼ਯ ਅਤੇ ਪਤਨੀ ਯੋਗੀਤਾ ਬਾਲੀ ਖਿਲਾਫ ਬਲਾਤਕਾਰ ਅਤੇ ਧੋਖਾਧੜੀ ਦੀ ਸ਼ਿਕਾਇਤ ’ਤੇ ਕੇਸ ਦਰਜ ਕੀਤਾ ਹੈ। ਪੁਲੀਸ ਮੁਤਾਬਕ 38 ਸਾਲਾ ਔਰਤ ਦੀ ਸ਼ਿਕਾਇਤ ਦੇ ਅਧਾਰ ’ਤੇ ਵੀਰਵਾਰ ਦੀ ਰਾਤ ਨੂੰ ਇਹ ਕੇਸ ਓਸ਼ੀਵਾੜਾ ਥਾਣੇ ਵਿੱਚ ਦਰਜ ਕੀਤਾ ਗਿਆ ਸੀ। ਅਧਿਕਾਰੀ ਨੇ ਕਿਹਾ, "ਸ਼ਿਕਾਇਤਕਰਤਾ ਨੇ ਕਿਹਾ ਕਿ ਉਹ ਸਾਲ 2015 ਤੋਂ 2018 ਤੱਕ ਮਹਾਕਸ਼ੈ ਚੱਕਰਵਰਤੀ ਦੇ ਨਾਲ ਸਬੰਧ ਵਿੱਚ ਸੀ ਅਤੇ ਉਸ ਸਮੇਂ ਦੌਰਾਨ ਉਸ ਨੇ ਉਸ ਨਾਲ ਵਿਆਹ ਕਰਾਉਣ ਦਾ ਵਾਅਦਾ ਕੀਤਾ ਸੀ।" ਔਰਤ ਨੇ ਕਿਹਾ ਕਿ ਉਨ੍ਹਾਂ ਦੇ ਰਿਸ਼ਤੇ ਦੌਰਾਨ ਉਹ ਅੰਧੇਰੀ ਪੱਛਮ ਦੇ ਆਦਰਸ਼ ਨਗਰ ਵਿਖੇ ਮਹਾਕਸ਼ਯ ਦਾ ਫਲੈਟ ਦੇਖਣ ਗਈ ਸੀ, ਜਿਸ ਨੂੰ ਉਸ ਨੇ ਸਾਲ 2015 ਵਿੱਚ ਖਰੀਦਿਆ ਸੀ। ਉਸ ਨੇ ਕਿਹਾ ਕਿ ਜਦੋਂ ਉਹ ਉਥੇ ਗਈ ਤਾਂ ਮੁਲਜ਼ਮ ਨੇ ਉਸ ਨੂੰ ਸੋਫਟ ਡ੍ਰਿੰਕਸ ਪੀਣ ਦੀ ਪੇਸ਼ਕਸ਼ ਕੀਤੀ ਅਤੇ ਉਸ ਨੂੰ ਉਸ ਨਾਲ ਸਰੀਰਕ ਸਬੰਧ ਬਣਾਉਣ ਲਈ ਮਜਬੂਰ ਕੀਤਾ। ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਹ ਗਰਭਵਤੀ ਹੋਈ ਤਾਂ ਮਹਾਕਸ਼ਯ ਨੇ ਉਸ ਨੂੰ ਗਰਭਪਾਤ ਕਰਨ ਲਈ ਗੋਲੀਆਂ ਦਿੱਤੀਆਂ। ਔਰਤ ਨੇ ਕਿਹਾ ਕਿ ਉਹ ਮਹਾਕਸ਼ਯ ਨੂੰ ਆਮ ਤੌਰ ’ਤੇ ਦੋਵਾਂ ਦੇ ਵਿਆਹ ਬਾਰੇ ਪੁੱਛਦੀ ਪਰ ਉਹ ਕੋਈ ਜੁਆਬ ਨਾ ਦਿੰਦਾ। ਜਨਵਰੀ 2018 ਵਿਚ ਉਸ ਨੇ ਵਿਆਹ ਨਾ ਕਰਵਾਉਣ ਬਾਰੇ ਸਾਫ਼ ਆਖ ਦਿੱਤਾ, ਜਿਸ ਕਾਰਨ ਉਨ੍ਹਾਂ ਵਿਚਾਲੇ ਝਗੜਾ ਹੋ ਗਿਆ। ਉਸ ਨੇ ਕਿਹਾ ਕਿ ਮਹਾਕਸ਼ਯ ਦੀ ਮਾਂ ਯੋਗੀਤਾ ਬਾਲੀ ਨੇ ਉਸ ਨੂੰ ਧਮਕੀ ਦਿੱਤੀ। ਬਾਅਦ ਵਿਚ ਸ਼ਿਕਾਇਤਕਰਤਾ ਆਪਣੇ ਭਰਾ ਨਾਲ ਦਿੱਲੀ ਚਲੀ ਗਈ। ਉਥੇ ਹੀ ਉਸ ਨੇ ਮਹਾਕਸ਼ਯ ਅਤੇ ਉਸ ਦੀ ਮਾਂ ਯੋਗਿਤਾ ਬਾਲੀ ਖ਼ਿਲਾਫ਼ ਜੂਨ 2018 ਵਿੱਚ ਬੇਗ਼ਮਪੁਰ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ। ਬਾਅਦ ਵਿਚ ਦਿੱਲੀ ਦੀ ਅਦਾਲਤ ਨੇ ਇਸ ਕੇਸ ਵਿਚ ਮਹਾਕਸ਼ਯ ਅਤੇ ਉਸ ਦੀ ਮਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ। ਮਾਰਚ 2020 ਵਿਚ ਦਿੱਲੀ ਹਾਈ ਕੋਰਟ ਨੇ ਔਰਤ ਨੂੰ ਉਸ ਇਲਾਕੇ ਦੀ ਅਦਾਲਤ ਵਿੱਚ ਆਪਣੀ ਸ਼ਿਕਾਇਤ ਦਰਜ ਕਰਾਉਣ ਲਈ ਕਿਹਾ ਸੀ, ਜਿਥੇ ਇਹ ਜੁਰਮ ਹੋਇਆ ਸੀ। ਇਸ ਤੋਂ ਬਾਅਦ ਉਸਨੇ ਇਸ ਸਾਲ ਜੁਲਾਈ ਵਿੱਚ ਓਸ਼ੀਵਾੜਾ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਕਿਸਾਨਾਂ ਨੂੰ ਨਹੀਂ ਮਿਲੇਗਾ ਵਿਆਜ ’ਤੇ ਵਿਆਜ ਮੁਆਫ਼ੀ ਸਕੀਮ ਦਾ ਲਾਭ

ਫ਼ਸਲੀ ਕਰਜ਼ੇ, ਟਰੈਕਟਰ ਤੇ ਹੋਰ ਸੰਦਾਂ ਲਈ ਕਰਜ਼ਿਆਂ ਨੂੰ ਸਕੀਮ ਦੇ ਘੇਰੇ...

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

ਕਿਸਾਨ ਸੰਘਰਸ਼ ਵਿਚ ਹੁਣ ਨਵੇਂ ਆਰਡੀਨੈਂਸ ਖਿਲਾਫ਼ ਗੂੰਜ

* ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਜਾਰੀ ਨਵੇਂ ਆਰਡੀਨੈਂਸ ਨੂੰ ‘ਬਦਲਾਲਊ’ ...

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਫਾਰੂਕ ਅਬਦੁੱਲਾ ਨੂੰ ਨਮਾਜ਼ ਲਈ ਘਰੋਂ ਬਾਹਰ ਨਾ ਨਿਕਲਣ ਦਿੱਤਾ

ਪ੍ਰਸ਼ਾਸਨ ਨੇ ਰਿਹਾਇਸ਼ ਦੇ ਬਾਹਰ ਟਰੱਕ ਖੜ੍ਹਾ ਕਰਕੇ ਰਾਹ ਰੋਕਿਆ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਪੁੱਤ ਵੱਲੋਂ ਪਿਤਾ ਤੇ ਮਤਰੇਈ ਮਾਂ ਦਾ ਕਤਲ

ਮਾਂ ਦੇ ਗਰਭਵਤੀ ਹੋਣ ਦੀ ਭਿਣਕ ਪੈਣ ਮਗਰੋਂ ਦਿੱਤਾ ਵਾਰਦਾਤ ਨੂੰ ਅੰਜਾਮ, ...

ਸ਼ਹਿਰ

View All