ਮੁੰਬਈ, 13 ਦਸੰਬਰ
ਬੌਲੀਵੁੱਡ ਅਦਾਕਾਰਾ ਕਰੀਨਾ ਕਪੂਰ ਖ਼ਾਨ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਤੋਂ ਪਹਿਲਾਂ ਬੀਐਮਸੀ ਦੇ ਸੂਤਰਾਂ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਦੋਸਤ ਅਮਿ੍ਤਾ ਅਰੋੜਾ ਨੂੰ ਕਰੋਨਾ ਦੀ ਲਾਗ ਲਗ ਗਈ ਹੈ। ਕਰੀਨਾ ਨੇ ਇਸ ਸਬੰਧੀ ਇੰਸਟਾਗ੍ਰਾਮ ’ਤੇ ਦੱਸਿਆ। ਉਸ ਨੇ ਕਿਹਾ ਕਿ ਉਹ ਇਕਾਂਤਵਾਸ ਵਿੱਚ ਹੈ। ਉਸ ਨੇ ਆਪਣੇ ਸੰਪਰਕ ਵਿੱਚ ਆਉਣ ਵਾਲਿਆਂ ਨੂੰ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ। ਸੂਤਰਾਂ ਅਨੁਸਾਰ ਦੋਵਾਂ ਅਦਾਕਾਰਾਂ ਦੇ ਸੰਪਰਕ ਵਿੱਚ ਆਉਣ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਦੇ ਨਮੂਨੇ ਲੈ ਕੇ ਜਾਂਚ ਲਈ ਭੇਜੇ ਗਏ ਹਨ। -ਏਜੰਸੀ