ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਡਾਨੀ ਹਿੰਡਨਬਰਗ ਵਿਵਾਦ: ਸੁਪਰੀਮ ਕੋਰਟ ਵੱਲੋਂ ਸੁਣਵਾਈ ਮੁਲਤਵੀ

ਨਵੀਂ ਦਿੱਲੀ, 11 ਜੁਲਾਈ ਸੁਪਰੀਮ ਕੋਰਟ ਨੇ ਅੱਜ ਅਡਾਨੀ-ਹਿੰਡਨਬਰਗ ਵਿਵਾਦ ਮਾਮਲੇ ਵਿੱਚ ਦਾਇਰ ਕਈ ਪਟੀਸ਼ਨਾਂ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਤੇ ਮਾਰਕੀਟ ਰੈਗੂਲੇਟਰ ਸੇਬੀ ਨੂੰ ਆਪਣਾ ਜਵਾਬ ਮੁਹੱਈਆ ਕਰਵਾਉਣ ਲਈ ਕਿਹਾ, ਜਿਸ ਵਿੱਚ ਪੂੰਜੀ ਬਾਜ਼ਾਰ ਰੈਗੂਲੇਟਰ ਨੇ ਸਿਖਰਲੀ ਅਦਾਲਤ ਵੱਲੋਂ...
Advertisement

ਨਵੀਂ ਦਿੱਲੀ, 11 ਜੁਲਾਈ

ਸੁਪਰੀਮ ਕੋਰਟ ਨੇ ਅੱਜ ਅਡਾਨੀ-ਹਿੰਡਨਬਰਗ ਵਿਵਾਦ ਮਾਮਲੇ ਵਿੱਚ ਦਾਇਰ ਕਈ ਪਟੀਸ਼ਨਾਂ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ ਤੇ ਮਾਰਕੀਟ ਰੈਗੂਲੇਟਰ ਸੇਬੀ ਨੂੰ ਆਪਣਾ ਜਵਾਬ ਮੁਹੱਈਆ ਕਰਵਾਉਣ ਲਈ ਕਿਹਾ, ਜਿਸ ਵਿੱਚ ਪੂੰਜੀ ਬਾਜ਼ਾਰ ਰੈਗੂਲੇਟਰ ਨੇ ਸਿਖਰਲੀ ਅਦਾਲਤ ਵੱਲੋਂ ਨਿਯੁਕਤ ਮਾਹਿਰਾਂ ਦੀ ਕਮੇਟੀ ਦੀਆਂ ਸਿਫ਼ਾਰਸ਼ਾਂ ਬਾਰੇ ਆਪਣੇ ਵਿਚਾਰ ਦਿੱਤੇ ਹਨ। ਉਧਰ ਸੇਬੀ ਵੱਲੋਂ ਪੇਸ਼ ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਨ੍ਹਾਂ ਕੋਰਟ ਨੂੰ ਸੌਂਪੀ ਰਿਪੋਰਟ ਵਿੱਚ ਮਾਹਿਰਾਂ ਦੀ ਕਮੇਟੀ ਵੱਲੋਂ ਦਿੱਤੇ ਗਏ ਸੁਝਾਆਂ ਬਾਰੇ ਸੋਮਵਾਰ ਨੂੰ ਆਪਣਾ ‘ਸਕਾਰਾਤਮਕ ਜਵਾਬ’ ਦਾਖਲ ਕੀਤਾ ਹੈ।

Advertisement

ਬੈਂਚ ਜਿਸ ਵਿੱਚ ਚੀਫ਼ ਜਸਟਿਸ ਡੀ.ਵਾਈ.ਚੰਦਰਚੂੜ ਅਤੇ ਜਸਟਿਸ ਪੀ.ਐੱਸ.ਨਰਸਿਮ੍ਹਾ ਤੇ ਜਸਟਿਸ ਮਨੋਜ ਮਿਸ਼ਰਾ ਸ਼ਾਮਲ ਸਨ, ਨੇ ਕਿਹਾ, ‘‘ਜਾਂਚ ਦੀ ਮੌਜੂਦਾ ਸਥਿਤੀ ਕੀ ਹੈ?’’ ਮਹਿਤਾ ਨੇ ਕਿਹਾ ਕਿ ਸਿਖਰਲੀ ਕੋਰਟ ਨੇ ਮਈ ਵਿੱਚ ਸੇਬੀ ਨੂੰ ਅਡਾਨੀ ਸਮੂਹ ’ਤੇ ਸ਼ੇਅਰ ਦੇ ਭਾਅ ਨਾਲ ਛੇੇੜਛਾੜ ਦੇ ਲੱਗੇ ਦੋਸ਼ਾਂ ਦੀ ਜਾਂਚ 14 ਅਗਸਤ ਤੱਕ ਪੂਰੀ ਕਰਨ ਦਾ ਸਮਾਂ ਦਿੱਤਾ ਸੀ ਤੇ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ, ‘‘ਮਾਹਿਰਾਂ ਦੀ ਕਮੇਟੀ ਨੇ ਕੁਝ ਸਿਫਾਰਸ਼ਾਂ ਕੀਤੀਆਂ ਹਨ। ਅਸੀਂ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਇਸ ਦਾ ਦੋਸ਼ਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।’’ ਬੈਂਚ ਨੇ ਕਿਹਾ ਕਿ ਉਸ ਨੂੰ ਸੇਬੀ ਦਾ ਜਵਾਬ ਨਹੀਂ ਮਿਲਿਆ ਹੈ ਤੇ ਮਾਮਲੇ ਨਾਲ ਜੁੜੇ ਹੋਰਨਾਂ ਦਸਤਾਵੇਜ਼ਾਂ ਨਾਲ ਇਸ ਨੂੰ ਮੁਹੱਈਆ ਕਰਵਾਇਆ ਜਾਵੇ ਤਾਂ ਵਾਜਬ ਹੋਵੇਗਾ। ਬੈਂਚ ਨੇ ਕਿਹਾ ਕਿ ਸੰਵਿਧਾਨਕ ਬੈਂਚ ਅੱਗੇ ਸੂਚੀਬਧ ਕੁਝ ਹੋਰਨਾਂ ਪਟੀਸ਼ਨਾਂ ’ਤੇ ਸੁਣਵਾਈ ਪੂਰੀ ਹੁੰਦੇ ਹੀ ਇਸ ਮਾਮਲੇ ’ਤੇ ਸੁਣਵਾਈ ਕੀਤੀ ਜਾਵੇਗੀ। ਸੰਵਿਧਾਨਕ ਬੈਂਚ ਉਸ ਅੱਗੇ ਸੂਚੀਬੰਦ ਪਟੀਸ਼ਨਾਂ ’ਤੇ ਬੁੱਧਵਾਰ ਤੋਂ ਸੁਣਵਾਈ ਸ਼ੁਰੂ ਕਰ ਸਕਦਾ ਹੈ। ਇਸ ਦੌਰਾਨ ਸੇਬੀ ਵੱਲੋਂ ਅਡਾਨੀ ਮਸਲੇ ’ਤੇ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੇ ਹਲਫਨਾਮੇ ਤੋਂ ਇਕ ਦਨਿ ਮਗਰੋਂ ਕਾਂਗਰਸ ਨੇ ਅੱਜ ਕਿਹਾ ਕਿ ਮਾਰਕੀਟ ਰੈਗੂਲੇਟਰ ਅਜਿਹਾ ਕੋਈ ਕੇਸ ਦਾਇਰ ਕਰਨ ਵਿਚ ‘ਨਾਕਾਮ’ ਰਿਹਾ ਹੈ, ਜਿਸ ਦੀ ਈਡੀ ਵੱਲੋਂ ਜਾਂਚ ਕੀਤੀ ਜਾਂਦੀ। ਪਾਰਟੀ ਨੇ ਇਸ ਪੂਰੇ ਮਾਮਲੇ ਦੀ ਜੇਪੀਸੀ ਤੋਂ ਜਾਂਚ ਕਰਵਾਉਣ ਦੀ ਆਪਣੀ ਮੰਗ ਦੁਹਰਾਈ। -ਪੀਟੀਆਈ

Advertisement
Tags :
ਅਡਾਨੀਸੁਣਵਾਈਸੁਪਰੀਮਹਿੰਡਨਬਰਗਕੋਰਟਮੁਲਤਵੀਵੱਲੋਂਵਿਵਾਦ:
Show comments