ਨਵੀਂ ਦਿੱਲੀ, 14 ਅਗਸਤ
ਦੇਸ਼ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਦੇਸ਼ ਵਾਸੀਆਂ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਸੰਸਦ ਸਾਡੇ ਲੋਕਤੰਤਰ ਦਾ ਮੰਦਰ ਹੈ। ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਵਿੱਚ ਤਬਦੀਲੀ ਕਾਰਨ ਨਵੀਂ ਸਵੇਰ ਹੋਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਨੇ ਕਰੋਨਾ ਦਾ ਡਟ ਕੇ ਸਾਹਮਣਾ ਕੀਤਾ। ਇਸ ਤੋਂ ਪਹਿਲਾਂ ਉਨ੍ਹਾਂ ਟੋਕੀਓ ਓਲੰਪਿਕ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਖਿਡਾਰੀਆਂ ਦਾ ਰਾਸ਼ਟਰਪਤੀ ਭਵਨ ਵਿੱਚ ਸਵਾਗਤ ਕੀਤਾ। ਉਨ੍ਹਾਂ ਖਿਡਾਰੀਆਂ ਦੀ ਰੱਜ ਕੇ ਪ੍ਰਸੰਸਾ ਕੀਤੀ।