ਦੇਹਰਾਦੂਨ, 13 ਮਈ
ਉਤਰਾਖੰਡ ਦੇ ਕੇਦਾਰਨਾਥ ’ਚ ਸ਼ਰਧਾਲੂਆਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਨੇ ਅੱਜ ਵੀਆਈਪੀਜ਼ ਦੀ ਐਂਟਰੀ ’ਤੇ ਪਾਬੰਦੀ ਲਗਾ ਦਿੱਤੀ ਹੈ। ਸੂਬੇ ਦੇ ਡੀਜੀਪੀ ਨੇ ਦੱਸਿਆ ਕਿ ਹੁਣ ਸਾਰੇ ਵੀਆਈਪੀਜ਼ ਨੂੰ ਵੀ ਆਮ ਲੋਕਾਂ ਵਾਂਗ ਦਰਸ਼ਨ ਕਰਨੇ ਪੈਣਗੇ। ਦਰਸ਼ਨ ਕਰਨ ਲਈ ਸਿਰਫ਼ ਦੋ ਘੰਟੇ ਦਾ ਸਮਾਂ ਦਿੱਤਾ ਜਾਵੇਗਾ। ਦੱਸਣਾ ਬਣਦਾ ਹੈ ਕਿ ਚਾਰਧਾਮ ਯਾਤਰਾ ਸ਼ੁਰੂ ਹੋਣ ਤੋਂ ਬਾਅਦ ਹੁਣ ਤਕ 28 ਲੋਕਾਂ ਦੀ ਮੌਤ ਹੋ ਚੁੱਕੀ ਹੈ।