ਨਵੀਂ ਦਿੱਲੀ, 19 ਮਈ
ਦਿੱਲੀ ਹਾਈ ਕੋਰਟ ਨੇ ਅੱਜ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਸਿਆਸਤਦਾਨ ਤੇ ਨੌਕਰਸ਼ਾਹ ਆਪਣੀ ਨਾਕਾਮੀ ਕਬੂਲ ਕਰਨ ਵਿੱਚ ਔਖ ਮਹਿਸੂਸ ਕਰਦੇ ਹਨ ਕਿਉਂਕਿ ਇਹ ਉਨ੍ਹਾਂ ਦੇ ਖ਼ੂਨ ਵਿੱਚ ਨਹੀਂ ਹੈ। ਹਾਈ ਕੋਰਟ ਨੇ ਇਹ ਟਿੱਪਣੀ ਨਿਆਂਪਾਲਿਕਾ ’ਚ ਹੇਠਲੇ ਪੱਧਰਾਂ ਉਤੇ ਕੰਮ ਕਰ ਰਹੇ ਅਧਿਕਾਰੀਆਂ ਬਾਰੇ ਚਿੰਤਾ ਜ਼ਾਹਿਰ ਕਰਦਿਆਂ ਕੀਤੀ, ਜੋ ਕਿ ਕੋਵਿਡ ਦੇ ਜੋਖ਼ਮ ਦੇ ਬਾਵਜੂਦ ਕੰਮ ਕਰ ਰਹੇ ਹਨ। ਹਾਈ ਕੋਰਟ ਨੇ ਕਿਹਾ ਕਿ ਤਿੰਨ ਜੁਡੀਸ਼ੀਅਲ ਅਧਿਕਾਰੀਆਂ ਦੀ ਦਿੱਲੀ ਵਿਚ ਪਹਿਲਾਂ ਹੀ ਇਸ ਵਾਇਰਸ ਕਾਰਨ ਮੌਤ ਹੋ ਚੁੱਕੀ ਹੈ। ਅਦਾਲਤ ਨੇ ਕਿਹਾ ਕਿ ਇਨ੍ਹਾਂ ਅਧਿਕਾਰੀਆਂ ਨੂੰ ਵੀ ਫਰੰਟਲਾਈਨ ਵਰਕਰਾਂ ਦਾ ਦਰਜਾ ਦੇਣਾ ਚਾਹੀਦਾ ਹੈ ਜਿਵੇਂ ਹਥਿਆਰਬੰਦ ਬਲਾਂ ਤੇ ਪੁਲੀਸ ਕਰਮੀਆਂ ਨੂੰ ਦਿੱਤਾ ਗਿਆ ਹੈ। -ਪੀਟੀਆਈ