ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਨਵੀਂ ਦਿੱਲੀ, 19 ਅਪਰੈਲ
ਕੇਂਦਰ ਸਰਕਾਰ ਨੇ ਪਹਿਲੀ ਮਈ ਤੋਂ 18 ਤੋਂ ਸਾਲ ਤੋਂ ਵੱਧ ਉਮਰ ਦੇ ਲੋਕਾਂ ਦਾ ਕਰੋਨਾ ਟੀਕਾਕਰਨ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ। ਦੇਸ਼ ’ਚ ਕਰੋਨਾ ਲਾਗ ਦੇ ਕੇਸਾਂ ਅਤੇ ਮੌਤਾਂ ’ਚ ਰੋਜ਼ਾਨਾ ਰਿਕਾਰਡ ਵਾਧੇ ਦੇ ਚੱਲਦਿਆਂ ਇਹ ਫ਼ੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਉੱਚ ਪੱਧਰੀ ਮੀਟਿੰਗ ’ਚ ਕੀਤਾ ਗਿਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਵਿੱਚ ਰਿਕਾਰਡ ਪੱਧਰ ’ਤੇ ਲੋਕਾਂ ਦੀ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਇਸ ਨੂੰ ਹੋਰ ਵੱਡੇ ਪੱਧਰ ’ਤੇ ਅੱਗੇ ਵਧਾਇਆ ਜਾਵੇਗਾ। ਮੀਟਿੰਗ ਇੱਕ ਲਏ ਇੱਕ ਹੋਰ ਵੱਡੇ ਫ਼ੈਸਲੇ ਮੁਤਾਬਕ ਵੈਕਸੀਨ ਨਿਰਮਾਤਾਵਾਂ ਨੂੰ 50 ਫ਼ੀਸਦੀ ਟੀਕੇ ਕੇਂਦਰ ਲਈ ਰਾਖਵੇਂ ਰੱਖਣੇ ਪੈਣਗੇ ਜਦਕਿ ਬਾਕੀ ਟੀਕੇ ਉਹ ਸੂੂਬਿਆਂ ਨੂੰ ਦੇਣ ਜਾਂ ਖੁੱਲ੍ਹੇ ਬਾਜ਼ਾਰ ’ਚ ਵੇਚਣ ਲਈ ਆਜ਼ਾਦ ਹੋਣਗੇ। ਸਾਰੇ ਦਰਾਮਦ ਟੀਕੇ ਖੁੱਲ੍ਹੇ ਬਾਜ਼ਾਰ ’ਚ ਉਪਲੱਬਧ ਹੋਣਗੇ ਅਤੇ ਕੇਂਦਰ ਵੱਲੋਂ ਰਾਖਵੇਂ ਨਹੀਂ ਰੱਖੇ ਜਾਣਗੇ।