ਕੋਲਕਾਤਾ, 23 ਦਸੰਬਰ
ਕਲਕੱਤਾ ਹਾਈ ਕੋਰਟ ਨੇ ਇਕ ਕੇਸ ਦੀ ਸੁਣਵਾਈ ਦੌਰਾਨ ਕਿਹਾ ਕਿ ਜੇ ਕੋਈ ਬਾਲਗ ਲੜਕੀ ਆਪਣੀ ਮਰਜ਼ੀ ਨਾਲ ਵਿਆਹ ਕਰਾਉਂਦੀ ਹੈ ਅਤੇ ਧਰਮ ਬਦਲਦੀ ਹੈ ਤਾਂ ਇਸ ਵਿਚ ਦਖਲ ਨਹੀਂ ਦਿੱਤਾ ਜਾ ਸਕਦਾ। ਅਦਾਲਤ ਨੇ ਇਹ ਟਿੱਪਣੀ ਪਿਤਾ ਦੁਆਰਾ ਦਾਇਰ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੀਤੀ। ਪਿਤਾ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਧੀ ਕਿਸੇ ਹੋਰ ਧਰਮ ਦੇ ਵਿਅਕਤੀ ਨਾਲ ਵਿਆਹ ਕਰਾਉਣ ਲਈ ਗਲਤ ਢੰਗ ਨਾਲ ਪ੍ਰਭਾਵਿਤ ਕੀਤਾ ਗਿਆ। ਪਟੀਸ਼ਨਰ ਨੇ ਆਪਣੀ 19 ਸਾਲ ਦੀ ਧੀ ਨੂੰ ਆਪਣੀ ਪਸੰਦ ਦੇ ਆਦਮੀ ਨਾਲ ਵਿਆਹ ਕਰਾਉਣ ਵਿਰੁੱਧ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿੱਚ ਸ਼ਿਕਾਇਤ ਕੀਤੀ ਗਈ ਸੀ ਕਿ ਉਸ ਦੀ ਧੀ ਨੇ ਮੈਜਿਸਟਰੇਟ ਅੱਗੇ ਜੋ ਬਿਆਨ ਦਿੱਤਾ ਸੀ, ਉਹ ਸ਼ਾਇਦ ਅਜਿਹੇ ਮਾਹੌਲ ਵਿੱਚ ਦਿੱਤਾ ਗਿਆ ਹੈ, ਜਿਸ ਵਿਚ ਉਹ ਸਹਿਜ ਮਹਿਸੂਸ ਕਰ ਰਹੀ ਹੋਵੇ। ਉਸ ਦੇ ਪਿਤਾ ਵੱਲੋਂ ਐੱਫਆਈਆਰ ਦਰਜ ਕਰਨ ਤੋਂ ਬਾਅਦ ਪੁਲੀਸ ਨੇ ਮੁਟਿਆਰ ਜੁਡੀਸ਼ਲ ਮੈਜਿਸਟਰੇਟ ਕੋਲ ਪੇਸ਼ ਕੀਤਾ। ਮੁਟਿਆਰ ਨੇ ਮੈਜਿਸਟਰੇਟ ਦੇ ਸਾਹਮਣੇ ਬਿਆਨ ਦਰਜ ਕਰਦਿਆਂ ਕਿਹਾ ਕਿ ਉਸ ਨੇ ਆਪਣੀ ਮਰਜ਼ੀ ਨਾਲ ਵਿਆਹ ਕਰਵਾ ਲਿਆ ਸੀ।