ਨਵੀਂ ਦਿੱਲੀ: ਕੇਂਦਰੀ ਸਿਹਤ ਮੰਤਰਾਲੇ ਨੇ ਅੱਜ ਐਲਾਨ ਕੀਤਾ ਕਿ ਸਾਰੇ ਪ੍ਰਾਈਵੇਟ ਟੀਕਾਕਰਨ ਕੇਂਦਰਾਂ ’ਤੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਕਰੋਨਾ ਰੋਕੂ ਟੀਕਿਆਂ ਦੀ ਇਹਤਿਆਤੀ ਖੁਰਾਕ 10 ਅਪਰੈਲ ਤੋਂ ਉਪਲੱਬਧ ਹੋਵੇਗੀ। ਮੰਤਰਾਲੇ ਵੱਲੋਂ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਜਿਹੜੇ ਲੋਕਾਂ ਨੂੰ ਕਰੋਨਾ ਰੋਕੂ ਟੀਕੇ ਦੀ ਦੂਜੀ ਡੋਜ਼ ਲਵਾਏ ਨੂੰ 9 ਮਹੀਨੇ ਤੋਂ ਵੱਧ ਸਮਾਂ ਹੋ ਚੁੱਕਾ ਹੈ, ਉਹ ਇਹ ਡੋਜ਼ ਲਵਾਉਣ ਲਈ ਯੋਗ ਹੋਣਗੇ। ਬਿਆਨ ਮੁਤਾਬਕ ਹੁਣ ਤੱਕ ਦੇਸ਼ ਵਿੱਚ 15 ਸਾਲ ਤੋਂ ਵੱਧ ਉਮਰ ਦੀ ਲੱਗਪਗ 96 ਫ਼ੀਸਦੀ ਆਬਾਦੀ ਨੂੰ ਕਰੋਨਾ ਰੋਕੂ ਟੀਕੇ ਦੀ ਘੱਟੋ-ਘੱਟੋ ਇੱਕ ਖੁਰਾਕ ਲੱਗ ਚੁੱਕੀ ਹੈ ਜਦਕਿ ਲੱਗਪਗ 83 ਫ਼ੀਸਦੀ ਤੋਂ ਵੱਧ ਆਬਾਦੀ ਨੂੰ ਦੋਵੇਂ ਖੁਰਾਕਾਂ ਲੱਗ ਚੁੱਕੀਆਂ ਹਨ ਅਤੇ 12 ਤੋਂ 14 ਸਾਲ ਉਮਰ ਵਰਗ ਦੇ 45 ਲੋਕਾਂ ਨੂੰ ਵੀ ਪਹਿਲੀ ਖੁਰਾਕ ਦਿੱਤੀ ਜਾ ਚੁੱਕੀ ਹੈ। -ਪੀਟੀਆਈ