ਅਡਵਾਨੀ ਮਹਾਨ ਨਜ਼ਰੀਏ ਵਾਲੇ ਨੇਤਾ: ਮੋਦੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਇੱਥੇ ਅਡਵਾਨੀ ਦੀ ਰਿਹਾਇਸ਼ ’ਤੇ ਪੁੱਜੇ ਤੇ ਉਨ੍ਹਾਂ ਨੂੰ ਗੁਲਦਸਤਾ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਉਪ ਪ੍ਰਧਾਨ ਮੰਤਰੀ ਲਾਲਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ। ਪ੍ਰਧਾਨ ਮੰਤਰੀ ਇੱਥੇ ਅਡਵਾਨੀ ਦੀ ਰਿਹਾਇਸ਼ ’ਤੇ ਪੁੱਜੇ ਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਤੋਂ ਪਹਿਲਾਂ ਦਿਨ ਸਮੇਂ ਸ੍ਰੀ ਮੋਦੀ ਨੇ ਉਨ੍ਹਾਂ ਨੂੰ ‘ਮਹਾਨ ਨਜ਼ਰੀਏ ਵਾਲਾ ਰਾਜਨੇਤਾ’ ਦੱਸਿਆ। ਕੌਮੀ ਰਾਜਨੀਤੀ ’ਚ ਭਾਜਪਾ ਨੂੰ ਮਜ਼ਬੂਤ ਤਾਕਤ ਦੇ ਰੂਪ ’ਚ ਉਭਾਰਨ ’ਚ ਅਹਿਮ ਭੂਮਿਕਾ ਨਿਭਾਉਣ ਵਾਲੇ ਅਡਵਾਨੀ ਅੱਜ 98 ਸਾਲ ਦੇ ਹੋ ਗਏ ਹਨ। ਇਸੇ ਤਰ੍ਹਾਂ ਸਾਬਕਾ ਉਪ ਰਾਸ਼ਟਰਪਤੀ ਐੱਮ ਵੈਂਕਈਆ ਨਾਇਡੂ ਨੇ ਵੀ ਲਾਲਕ੍ਰਿਸ਼ਨ ਅਡਵਾਨੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਜਨਮਦਿਨ ਦੀ ਵਧਾਈ ਦਿੱਤੀ।
Advertisement
Advertisement
×

