DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮੋਦੀ ਵੱਲੋਂ ਵਾਰਤਾ ਤੇ ਕੂਟਨੀਤੀ ਰਾਹੀਂ ਹੱਲ ਕੱਢਣ ’ਤੇ ਜ਼ੋਰ

ਸਾੳੂਦੀ ਅਰਬ ਅਤੇ ਬਹਿਰੀਨ ’ਤੇ ਹਮਲਿਆਂ ਦੀ ਨਿਖੇਧੀ ਕੀਤੀ; ਕਤਰ, ਤੁਰਕੀ ਤੇ ਸੀਰੀਆ ’ਚ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ

  • fb
  • twitter
  • whatsapp
  • whatsapp
featured-img featured-img
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਆਪਣੇ ਕੈਨੇਡਿਆਈ ਹਮਰੁਤਬਾ ਮਾਰਕ ਕਾਰਨੀ ਨੂੰ ਮਿਲਦੇ ਹੋਏ। -ਫੋਟੋ: ਏਐੱਨਆਈ
Advertisement

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਚਿੰਤਾ ਦਾ ਵਿਸ਼ਾ ਹਨ ਅਤੇ ਭਾਰਤ ਸਾਰੇ ਵਿਵਾਦਾਂ ਦਾ ਨਿਬੇੜਾ ਵਾਰਤਾ ਤੇ ਕੂਟਨੀਤੀ ਰਾਹੀਂ ਕਰਨ ਦੇ ਪੱਖ ’ਚ ਹੈ। ਉਹ ਐਤਵਾਰ ਤੋਂ ਲੈ ਕੇ ਹੁਣ ਤੱਕ ਯੂ ਏ ਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ, ਇਜ਼ਰਾਇਲੀ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ, ਸਾਊਦੀ ਅਰਬ ਦੇ ਸ਼ਹਿਜ਼ਾਦੇ ਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ, ਜੌਰਡਨ ਦੇ ਸ਼ਾਹ ਅਬਦੁੱਲਾ ਦੂਜੇ ਅਤੇ ਬਹਿਰੀਨ ਦੇ ਸ਼ਾਹ ਹਮਦ ਬਿਨ ਈਸਾ ਅਲ ਖ਼ਲੀਫ਼ਾ ਨਾਲ ਫੋਨ ’ਤੇ ਗੱਲਬਾਤ ਕੀਤੀ ਹੈ। ਇਸ ਦੌਰਾਨ ਭਾਰਤ ਨੇ ਕਤਰ, ਤੁਰਕੀ ਅਤੇ ਸੀਰੀਆ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।

ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨਾਲ ਦੁਵੱਲੀ ਗੱਲਬਾਤ ਮਗਰੋਂ ਸ੍ਰੀ ਮੋਦੀ ਨੇ ਕਿਹਾ, ‘‘ਪੱਛਮੀ ਏਸ਼ੀਆ ਦੇ ਮੌਜੂਦਾ ਹਾਲਾਤ ਸਾਡੇ ਲਈ ਡੂੰਘੀ ਚਿੰਤਾ ਦਾ ਵਿਸ਼ਾ ਹਨ। ਭਾਰਤ ਸਾਰੇ ਵਿਵਾਦਾਂ ਦਾ ਹੱਲ ਵਾਰਤਾ ਅਤੇ ਕੂਟਨੀਤੀ ਰਾਹੀਂ ਕੱਢਣ ਦੀ ਹਮਾਇਤ ਕਰਦਾ ਹੈ। ਅਸੀਂ ਖ਼ਿੱਤੇ ’ਚ ਭਾਰਤੀ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਸਾਰੇ ਮੁਲਕਾਂ ਨਾਲ ਕੰਮ ਕਰਨਾ ਜਾਰੀ ਰੱਖਾਂਗੇ।’’ ਮੋਦੀ-ਕਾਰਨੀ ਵਾਰਤਾ ’ਚ ਪੱਛਮੀ ਏਸ਼ੀਆ ਦੇ ਹਾਲਾਤ ਬਾਰੇ ਵੀ ਚਰਚਾ ਹੋਈ। ਸ੍ਰੀ ਮੋਦੀ ਨੇ ਬਹਿਰੀਨ ਦੇ ਸ਼ਾਹ ਹਮਦ ਬਿਨ ਈਸਾ ਅਲ ਖ਼ਲੀਫ਼ਾ ਅਤੇ ਸਾਊਦੀ ਅਰਬ ਦੇ ਸ਼ਹਿਜ਼ਾਦੇ ਤੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਪੱਛਮੀ ਏਸ਼ੀਆ ’ਚ ਜਾਰੀ ਟਕਰਾਅ ਦੌਰਾਨ ਦੋਵੇਂ ਮੁਲਕਾਂ ’ਤੇ ਹੋਏ ਹਮਲਿਆਂ ਦੀ ਨਿਖੇਧੀ ਕੀਤੀ।

Advertisement

ਇਸੇ ਦੌਰਾਨ ਇਜ਼ਰਾਈਲ-ਅਮਰੀਕਾ ਵੱਲੋਂ ਇਰਾਨ ’ਤੇ ਕੀਤੇ ਗਏ ਹਮਲੇ ਤੋਂ ਬਾਅਦ ਬਣੇ ਖੇਤਰੀ ਸੁਰੱਖਿਆ ਹਾਲਾਤ ਅਤੇ ਉਡਾਣਾਂ ਵਿੱਚ ਵਿਘਨ ਨੂੰ ਦੇਖਦਿਆਂ ਭਾਰਤ ਨੇ ਕਤਰ, ਤੁਰਕੀ ਅਤੇ ਸੀਰੀਆ ਵਿੱਚ ਰਹਿ ਰਹੇ ਆਪਣੇ ਨਾਗਰਿਕਾਂ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ। ਭਾਰਤ ਨੇ ਉਨ੍ਹਾਂ ਨੂੰ ਚੌਕਸ ਰਹਿਣ ਅਤੇ ਸਹਾਇਤਾ ਲਈ ਸਬੰਧਤ ਸਫ਼ਾਰਤਖ਼ਾਨਿਆਂ ਅਤੇ ਕੌਂਸਲਖ਼ਾਨਿਆਂ ਦੇ ਸੰਪਰਕ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਦੋਹਾ ਸਥਿਤ ਭਾਰਤੀ ਦੂਤਾਵਾਸ ਨੇ ਐਲਾਨ ਕੀਤਾ ਹੈ ਕਿ ਮੌਜੂਦਾ ਸੁਰੱਖਿਆ ਸਥਿਤੀ ਕਾਰਨ 2 ਮਾਰਚ ਨੂੰ ਨਿਯਮਤ ਕੌਂਸਲਰ ਸੇਵਾਵਾਂ ਬੰਦ ਰਹਿਣਗੀਆਂ। ਦੂਤਾਵਾਸ ਨੇ ਕਿਹਾ ਕਿ ਕਤਰ ਵਿੱਚ ਰਹਿ ਰਹੇ ਸਾਰੇ ਭਾਰਤੀ ਨਾਗਰਿਕ ਧਿਆਨ ਦੇਣ ਕਿ ਦੋਹਾ ਸਥਿਤ ਭਾਰਤੀ ਸਫ਼ਾਰਤਖ਼ਾਨੇ ਵਿੱਚ ਨਿਯਮਤ ਸੇਵਾਵਾਂ ਮੁਅੱਤਲ ਰਹਿਣਗੀਆਂ, ਪਰ ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ। ਤੁਰੰਤ ਸਹਾਇਤਾ ਲਈ ਦੂਤਾਵਾਸ ਨੇ ਹੈਲਪਲਾਈਨ ਨੰਬਰ +974-55647502 ਅਤੇ ਈਮੇਲ cons.doha@mea.gov.in ਵੀ ਸਾਂਝੀ ਕੀਤੀ ਹੈ।

Advertisement

ਇਸੇ ਦੌਰਾਨ ਇਸਤਾਂਬੁਲ (ਤੁਰਕੀ) ਸਥਿਤ ਭਾਰਤੀ ਕੌਂਸਲੇਟ ਨੇ ਹੈਲਪਲਾਈਨ ਨੰਬਰ +90 541 238 5632 ਅਤੇ ਸੀਰੀਆ ਸਥਿਤ ਭਾਰਤੀ ਦੂਤਾਵਾਸ ਨੇ ਹੈਲਪਲਾਈਨ ਨੰਬਰ +963-993385973 ਜਾਰੀ ਕੀਤਾ ਹੈ।

Advertisement
×