DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Aequitas ਦੇ MD ਸਿਧਾਰਥ ਭਈਆ ਦਾ 47 ਸਾਲ ਦੀ ਉਮਰ ’ਚ ਦੇਹਾਂਤ

ਨਿਊਜ਼ੀਲੈਂਡ ਵਿੱਚ ਪਰਿਵਾਰਕ ਛੁੱਟੀਆਂ ਦੌਰਾਨ ਪਿਆ ਦਿਲ ਦਾ ਦੌਰਾ

  • fb
  • twitter
  • whatsapp
  • whatsapp
Advertisement

ਪੋਰਟਫੋਲੀਓ ਮੈਨੇਜਮੈਂਟ ਸਰਵਿਸਿਜ਼ ਕੰਪਨੀ Aequitas ਦੇ ਮੈਨੇਜਿੰਗ ਡਾਇਰੈਕਟਰ (MD) ਸਿਧਾਰਥ ਭਈਆ ਦਾ ਸ਼ੁੱਕਰਵਾਰ ਨੂੰ ਨਿਊਜ਼ੀਲੈਂਡ ਵਿੱਚ ਦੇਹਾਂਤ ਹੋ ਗਿਆ।

47 ਸਾਲਾ ਭਈਆ ਆਪਣੇ ਪਰਿਵਾਰ ਨਾਲ ਛੁੱਟੀਆਂ ਮਨਾਉਣ ਗਏ ਹੋਏ ਸਨ, ਜਿੱਥੇ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ (cardiac arrest) ਪੈ ਗਿਆ।

Advertisement

ਕੰਪਨੀ ਨੇ ਨਿਵੇਸ਼ਕਾਂ ਨੂੰ ਜਾਰੀ ਇੱਕ ਬਿਆਨ ਵਿੱਚ ਇਸ ਦੁਖਦਾਈ ਖ਼ਬਰ ਦੀ ਪੁਸ਼ਟੀ ਕੀਤੀ ਹੈ। ਸਿਧਾਰਥ ਭਈਆ ਨੇ 2012 ਵਿੱਚ Aequitas ਦੀ ਸਥਾਪਨਾ ਕੀਤੀ ਸੀ ਅਤੇ ਆਪਣੀ ਦੂਰਅੰਦੇਸ਼ੀ ਤੇ ਸਖ਼ਤ ਮਿਹਨਤ ਨਾਲ ਇਸ ਨੂੰ ਇੱਕ ਵੱਡੇ ਮੁਕਾਮ ’ਤੇ ਪਹੁੰਚਾਇਆ।

Advertisement

ਕੰਪਨੀ ਨੇ ਉਨ੍ਹਾਂ ਨੂੰ ਇੱਕ ਅਜਿਹਾ ਸੰਸਥਾ ਨਿਰਮਾਤਾ ਦੱਸਿਆ ਹੈ ਜੋ ਬੌਧਿਕ ਇਮਾਨਦਾਰੀ ਅਤੇ ਅਨੁਸ਼ਾਸਿਤ ਫੈਸਲੇ ਲੈਣ ਲਈ ਹਮੇਸ਼ਾ ਯਾਦ ਰੱਖੇ ਜਾਣਗੇ।

ਸਿਧਾਰਥ ਭਈਆ ਨੂੰ ਸਟਾਕ ਮਾਰਕੀਟ ਵਿੱਚ ਬਿਹਤਰੀਨ ਸ਼ੇਅਰ ਚੁਣਨ (Stock Picking) ਦੇ ਮਾਹਿਰ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਦੀ ਅਗਵਾਈ ਹੇਠ ਕੰਪਨੀ ਦਾ ਏਸੇਟਸ ਅੰਡਰ ਮੈਨੇਜਮੈਂਟ (AUM) 7,000 ਕਰੋੜ ਰੁਪਏ ਦੇ ਅੰਕੜੇ ਨੂੰ ਪਾਰ ਕਰ ਗਿਆ ਸੀ ਅਤੇ ਕੰਪਨੀ ਨੇ 30 ਫੀਸਦੀ ਤੋਂ ਵੱਧ ਦੀ ਸਾਲਾਨਾ ਵਿਕਾਸ ਦਰ ਦਰਜ ਕੀਤੀ ਸੀ।

ਕੰਪਨੀ ਦੀ ਟੀਮ ਨੇ ਭਰੋਸਾ ਦਿੱਤਾ ਹੈ ਕਿ ਉਹ ਭਈਆ ਦੇ ਸਿਧਾਂਤਾਂ ’ਤੇ ਚੱਲਣਾ ਜਾਰੀ ਰੱਖਣਗੇ ਅਤੇ ਨਿਵੇਸ਼ਕਾਂ ਦੇ ਹਿੱਤਾਂ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਨਿਵੇਸ਼ ਅਤੇ ਵਿੱਤੀ ਜਗਤ ਵਿੱਚ ਸੋਗ ਦੀ ਲਹਿਰ ਹੈ।

Advertisement
×