ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਅਫ਼ਗ਼ਾਨ ਵਿਦੇਸ਼ ਮੰਤਰੀ ਮੁਤਾਕੀ ਦੀ ਆਗਰਾ ਫੇਰੀ ਰੱਦ

ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ ਦੀ ਐਤਵਾਰ ਲਈ ਤਜਵੀਜ਼ਤ ਆਗਰਾ ਫੇਰੀ ਰੱਦ ਕਰ ਦਿੱਤੀ ਗਈ ਹੈ। ਹਾਲਾਂਕਿ ਦੌਰਾ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਮੁਤਾਕੀ ਨੇ ਤਾਜ ਮਹਿਲ ਦੇਖਣ ਲਈ ਆਗਰਾ ਜਾਣਾ ਸੀ। ਪਹਿਲਾਂ ਮਿੱਥੇ...
ਅਫ਼ਗਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ। ਫਾਈਲ ਫੋਟੋ ਪੀਟੀਆਈ
Advertisement
ਅਫ਼ਗ਼ਾਨਿਸਤਾਨ ਦੇ ਵਿਦੇਸ਼ ਮੰਤਰੀ ਆਮਿਰ ਖ਼ਾਨ ਮੁਤਾਕੀ ਦੀ ਐਤਵਾਰ ਲਈ ਤਜਵੀਜ਼ਤ ਆਗਰਾ ਫੇਰੀ ਰੱਦ ਕਰ ਦਿੱਤੀ ਗਈ ਹੈ। ਹਾਲਾਂਕਿ ਦੌਰਾ ਰੱਦ ਕਰਨ ਦਾ ਕੋਈ ਕਾਰਨ ਨਹੀਂ ਦੱਸਿਆ ਗਿਆ ਹੈ। ਮੁਤਾਕੀ ਨੇ ਤਾਜ ਮਹਿਲ ਦੇਖਣ ਲਈ ਆਗਰਾ ਜਾਣਾ ਸੀ।

ਪਹਿਲਾਂ ਮਿੱਥੇ ਪ੍ਰੋਗਰਾਮ ਮੁਤਾਬਕ ਅਫ਼ਗ਼ਾਨ ਵਿਦੇਸ਼ ਮੰਤਰੀ ਨੇ ਉਥੇ ਅੱਧੇ ਘੰਟੇ ਦੇ ਕਰੀਬ ਰਹਿਣ ਮਗਰੋਂ ਦਿੱਲੀ ਪਰਤ ਆਉਣਾ ਸੀ। ਜ਼ਿਲ੍ਹਾ ਪ੍ਰਸ਼ਾਸਨ ਦੇ ਪ੍ਰੋਟੋਕਾਲ ਵਿਭਾਗ ਨੇ ਵੀ ਆਗਰਾ ਫੇਰੀ ਰੱਦ ਹੋਣ ਦੀ ਪੁਸ਼ਟੀ ਕੀਤੀ ਹੈ।

Advertisement

ਮੁਤਾਕੀ ਛੇ ਦਿਨਾ ਫੇਰੀ ਲਈ ਵੀਰਵਾਰ ਨੂੰ ਨਵੀਂ ਦਿੱਲੀ ਪਹੁੰਚੇ ਸਨ। ਤਾਲਿਬਾਨ ਵੱਲੋਂ ਚਾਰ ਸਾਲ ਪਹਿਲਾਂ ਅਫ਼ਗ਼ਾਨਿਸਤਾਨ ਦੀ ਸੱਤਾ ’ਤੇ ਮੁੜ ਕਾਬਜ਼ ਹੋਣ ਮਗਰੋਂ ਕਿਸੇ ਸੀਨੀਅਰ ਤਾਲਿਬਾਨੀ ਮੰਤਰੀ ਦਾ ਭਾਰਤ ਦਾ ਇਹ ਪਹਿਲਾ ਉੱਚ ਪੱਧਰੀ ਦੌਰਾ ਹੈ। ਚੇਤੇ ਰਹੇ ਕਿ ਭਾਰਤ ਨੇ ਅਜੇ ਤੱਕ ਅਫ਼ਗ਼ਾਨਿਸਤਾਨ ਵਿਚ ਤਾਲਿਬਾਨੀ ਨਿਜ਼ਾਮ ਨੂੰ ਮਾਨਤਾ ਨਹੀਂ ਦਿੱਤੀ ਹੈ।

 

 

Advertisement
Tags :
Afghan foreign MinisterAgra visit cancelledAmir Khan MuttaqiTaj MAhalਅਫ਼ਗ਼ਾਨ ਵਿਦੇਸ਼ ਮੰਤਰੀਆਗਰਾ ਫੇਰੀ ਰੱਦਆਮਿਰ ਖ਼ਾਨ ਮੁਤਾਕੀਤਾਜ ਮਹਿਲ
Show comments