DT
PT
Subscribe To Print Edition About The Punjabi Tribune Code Of Ethics Download App Advertise with us Classifieds
Grand Independence Day Sale
search-icon-img
search-icon-img
Advertisement

ਸੁਪਰੀਮ ਕੋਰਟ ਤੋਂ FIR 'ਤੇ ਸਪਸ਼ਟਤਾ ਮਿਲਣ ਤੋਂ ਬਾਅਦ CJP ਨੇ ਸਰਕਾਰ ਨੂੰ ਆਪਣੇ ਵਾਅਦੇ ਪੂਰੇ ਕਰਨ ਲਈ ਕਿਹਾ

ਨੌਜਵਾਨਾਂ ਨੇ ਆਪਣਾ ਵਾਅਦਾ ਨਿਭਾਇਆ, ਹੁਣ ਸਰਕਾਰ ਦੀ ਵਾਰੀ: ਸੌਰਵ ਦਾਸ

  • fb
  • twitter
  • whatsapp
  • whatsapp
featured-img featured-img
File Photo (PTI)
Advertisement

ਕੌਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਸੋਮਵਾਰ ਨੂੰ ਕੇਂਦਰ ਅਤੇ ਭਾਜਪਾ/ਐੱਨ ਡੀ ਏ ਸ਼ਾਸਿਤ ਸੂਬਿਆਂ ਨੂੰ ਅਪੀਲ ਕੀਤੀ ਹੈ ਕਿ ਉਹ 25 ਜੁਲਾਈ ਨੂੰ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਤੁਰੰਤ ਪੂਰਾ ਕਰਨ, ਕਿਉਂਕਿ ਸੁਪਰੀਮ ਕੋਰਟ ਨੇ ਹੁਣ ਇਸ ਮਾਮਲੇ ਨਾਲ ਜੁੜੀ ਸਾਰੀ ਉਲਝਣ ਦੂਰ ਕਰ ਦਿੱਤੀ ਹੈ।

ਪਾਰਟੀ ਦੇ ਮੁੱਖ ਬੁਲਾਰੇ ਸੌਰਵ ਦਾਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਨੌਜਵਾਨਾਂ ਨੇ ਆਪਣਾ ਵਾਧਾ ਨਿਭਾਇਆ ਹੈ ਅਤੇ ਹੁਣ ਸਰਕਾਰ ਦੀ ਵਾਰੀ ਹੈ ਕਿ ਉਹ ਆਪਣੇ ਵਾਅਦੇ ਨੂੰ "ਪੂਰੀ ਤਰ੍ਹਾਂ ਅਤੇ ਸਹੀ ਭਾਵਨਾ ਵਿੱਚ" ਪੂਰਾ ਕਰੇ।

Advertisement

ਸੀ ਜੇ ਪੀ ਨੇ ਕਿਹਾ ਹੈ ਕਿ ਉਹ ਅੰਦੋਲਨ ਦੇ ਪਹਿਲੇ ਦਿਨ ਤੋਂ ਹੀ ਵਿਦਿਆਰਥੀਆਂ ਅਤੇ ਪ੍ਰਦਰਸ਼ਨਕਾਰੀਆਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਆਪਣੀ ਸਮਰੱਥਾ ਅਨੁਸਾਰ ਕਾਨੂੰਨੀ ਮਦਦ, ਡਾਕਟਰੀ ਸਹਾਇਤਾ ਅਤੇ ਹਰ ਤਰ੍ਹਾਂ ਦੀ ਮਦਦ ਦਿੰਦੀ ਰਹੀ ਹੈ। ਪਾਰਟੀ ਨੇ ਦੇਸ਼ ਭਰ ਦੇ ਉਨ੍ਹਾਂ ਵਕੀਲਾਂ ਦਾ ਵੀ ਧੰਨਵਾਦ ਕੀਤਾ ਹੈ ਜੋ ਪ੍ਰਦਰਸ਼ਨ ਵਿੱਚ ਸ਼ਾਮਲ ਲੋਕਾਂ ਨੂੰ ਲਗਾਤਾਰ ਕਾਨੂੰਨੀ ਮਦਦ ਦੇ ਰਹੇ ਹਨ।

Advertisement

ਇਹ ਬਿਆਨ ਸੁਪਰੀਮ ਕੋਰਟ ਵੱਲੋਂ ਐੱਫ ਆਈ ਆਰ 'ਤੇ ਅੱਗੇ ਵਧਣ ਬਾਰੇ ਹਦਾਇਤਾਂ ਜਾਰੀ ਕਰਨ ਤੋਂ ਬਾਅਦ ਆਇਆ ਹੈ। ਹਾਲਾਂਕਿ, ਕਈ ਭਾਜਪਾ ਸ਼ਾਸਿਤ ਸੂਬਿਆਂ ਨੇ ਉਨ੍ਹਾਂ ਪ੍ਰਦਰਸ਼ਨਕਾਰੀਆਂ ਵਿਰੁੱਧ ਕੋਈ ਕਾਨੂੰਨੀ ਕਾਰਵਾਈ ਨਾ ਕਰਨ ਦਾ ਭਰੋਸਾ ਦਿੱਤਾ ਸੀ ਜੋ ਨੀਟ (NEET) ਪ੍ਰੀਖਿਆ ਪੇਪਰ ਲੀਕ ਨਾਲ ਜੁੜੇ ਮੁੱਦਿਆਂ 'ਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕਰ ਰਹੇ ਸਨ।

ਸੀ ਜੇ ਪੀ ਨੇ ਕਿਹਾ ਹੈ ਕਿ ਉਹ ਸੂਬਿਆਂ ਵਿੱਚ ਹੋ ਰਹੀਆਂ ਗਤੀਵਿਧੀਆਂ 'ਤੇ ਬਾਰੀਕੀ ਨਾਲ ਨਜ਼ਰ ਰੱਖ ਰਹੀ ਹੈ ਅਤੇ ਕੇਂਦਰ ਸਰਕਾਰ ਦੇ ਸੀਨੀਅਰ ਨੁਮਾਇੰਦਿਆਂ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਪਾਰਟੀ ਨੇ ਉਮੀਦ ਜਤਾਈ ਹੈ ਕਿ ਵਿਦਿਆਰਥੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਹੁਣ ਬਿਨਾਂ ਕਿਸੇ ਦੇਰੀ ਦੇ ਪੂਰਾ ਕੀਤਾ ਜਾਵੇਗਾ।

Advertisement
×