ਨਵੀਂ ਦਿੱਲੀ, 3 ਫਰਵਰੀ
ਵਾਤਾਵਰਣ ਅਤੇ ਜਲਵਾਯੂ ਤਬਦੀਲੀ ਲਈ ਕੰਮ ਕਰਨ ਵਾਲੀ ਗ੍ਰੇਟਾ ਥਨਬਰਗ ਨੇ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। ਥਨਬਰਗ ਨੇ ਟਵੀਟ ਕੀਤਾ, “ਅਸੀਂ ਭਾਰਤ ਵਿਚ ਕਿਸਾਨ ਅੰਦੋਲਨ ਨਾਲ ਇਕਜੁਟਤਾ ਪ੍ਰਗਟਾਉਂਦੇ ਹਾਂ।” ਇਸ ਤੋਂ ਪਹਿਲਾਂ ਗਾਇਕਾ ਰਿਹਾਨਾ ਨੇ ਇਕ ਖ਼ਬਰ ਸਾਂਝੀ ਕੀਤੀ ਸੀ ਜਿਸ ਵਿੱਚ ਕਈ ਖੇਤਰਾਂ ਵਿੱਚ ਇੰਟਰਨੈੱਟ ਸੇਵਾ ਬੰਦ ਕਰਨ ਤੇ ਕਿਸਾਨਾਂ ਖ਼ਿਲਾਫ਼ ਕੇਂਦਰ ਦੀ ਕਾਰਵਾਈ ਦਾ ਜ਼ਿਕਰ ਕੀਤਾ ਗਿਆ ਸੀ। ਰਿਹਾਨਾ ਨੇ ਟੀਵਟ ਕੀਤਾ,‘ਅਸੀਂ ਕਿਸਾਨ ਅੰਦੋਲਨ ਬਾਰੇ ਗੱਲ ਕਿਉਂ ਨਹੀਂ ਕਰ ਰਹੇ।?”