ਨਵੀਂ ਦਿੱਲੀ, 24 ਫਰਵਰੀ
ਭਾਰਤੀਆਂ ਨੂੰ ਵਾਪਸ ਲਿਆਉਣ ਲਈ ਅੱਜ ਸਵੇਰੇ ਯੂਕਰੇਨ ਦੇ ਕੀਵ ਲਈ ਰਵਾਨਾ ਹੋਇਆ ਏਅਰ ਇੰਡੀਆ ਦਾ ਜਹਾਜ਼ ਰੂਸੀ ਫੌਜੀ ਹਮਲੇ ਕਾਰਨ ਯੂਕਰੇਨੀ ਹਵਾਈ ਖੇਤਰ ਬੰਦ ਹੋਣ ਕਾਰਨ ਖਾਲ੍ਹੀ ਹੀ ਦਿੱਲੀ ਪਰਤ ਰਿਹਾ ਹੈ। ਵੀਰਵਾਰ ਸਵੇਰੇ ਏਅਰ ਇੰਡੀਆ ਦੀ ਉਡਾਣ ਦਿੱਲੀ ਤੋਂ ਰਵਾਨਾ ਹੋਣ ਤੋਂ ਬਾਅਦ ਯੂਕਰੇਨ ਦੇ ਅਧਿਕਾਰੀਆਂ ਨੇ ਨੋਟਿਸ ਜਾਰੀ ਕੀਤਾ, ਜਿਸ ਵਿੱਚ ਕਿਹਾ ਗਿਆ ਹੈ ਕਿ ਯੂਕਰੇਨ ਦੇ ਅੰਦਰ ਸਿਵਲ ਏਅਰਕ੍ਰਾਫਟ ਦੀਆਂ ਉਡਾਣਾਂ ਬੰਦ ਕਰ ਦਿੱਤੀਆਂ ਗਈਆਂ ਹਨ। ਏਅਰ ਇੰਡੀਆ ਅਤੇ ਕੇਂਦਰ ਸਰਕਾਰ ਨੇ ਫਿਰ ਜਹਾਜ਼ ਨੂੰ ਦਿੱਲੀ ਵਾਪਸ ਬੁਲਾਉਣ ਦਾ ਫੈਸਲਾ ਕੀਤਾ।