ਕੋਪਨਹੇਗਨ, 3 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ਤੋਂ ਬਾਅਦ ਆਪਣੀ ਤਿੰਨ ਦੇਸ਼ਾਂ ਦੀ ਯੂਰਪ ਯਾਤਰਾ ਦੇ ਦੂਜੇ ਪੜਾਅ ਵਿੱਚ ਅੱਜ ਡੈਨਮਾਰਕ ਪੁੱਜ ਗਏ। ਇਥੇ ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤ, ਯੂਕਰੇਨ ਵਿੱਚ ਤੁਰੰਤ ਜੰਗਬੰਦੀ ਦੀ ਅਪੀਲ ਕਰਦਾ ਹੈ ਅਤੇ ਸੰਕਟ ਦੇ ਹੱਲ ਲਈ ਗੱਲਬਾਤ, ਕੂਟਨੀਤੀ ਦੇ ਰਾਹ ‘ਤੇ ਚੱਲਣ ਦੀ ਅਪੀਲ ਕਰਦਾ ਹੈ। ਇਸ ਤੋਂ ਪਹਿਲਾਂ ਵਿਦੇਸ਼ ਮੰਤਰਾਲੇ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦਾ ਪਹਿਲਾ ਪੜਾਅ ਸਮਾਪਤ ਹੋਇਆ। ਭਾਰਤ-ਜਰਮਨੀ ਭਾਈਵਾਲੀ ਨੂੰ ਹੋਰ ਮਜ਼ਬੂਤ ਕੀਤਾ ਹੈ। ਅਗਲੀ ਮੰਜ਼ਿਲ ਕੋਪਨਹੇਗਨ।’