ਨਵੀਂ ਦਿੱਲੀ, 15 ਮਾਰਚ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਵੰਸ਼ਵਾਦ ਦੀ ਰਾਜਨੀਤੀ ਦੇ ਖ਼ਿਲਾਫ਼ ਹੈ ਅਤੇ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਦੇ ਕਈ ਸੰਸਦ ਮੈਂਬਰਾਂ ਦੇ ਪੁੱਤਰ-ਧੀਆਂ ਨੂੰ ਟਿਕਟਾਂ ਨਹੀਂ ਮਿਲੀਆਂ। ਉਨ੍ਹਾਂ ਕਿਹਾ ਕਿ ਵੰਸ਼ਵਾਦੀ ਦੀ ਰਾਜਨੀਤੀ ਲੋਕਤੰਤਰ ਦੇ ਖ਼ਿਲਾਫ਼ ਹੈ। ਪ੍ਰਧਾਨ ਮੰਤਰੀ ਨੇ ਇਹ ਗੱਲ ਭਾਜਪਾ ਸੰਸਦੀ ਦਲ ਦੀ ਬੈਠਕ ‘ਚ ਕਹੀ। ਮੀਟਿੰਗ ਵਿੱਚ ਪ੍ਰਧਾਨ ਮੰਤਰੀ ਮੋਦੀ ਅਤੇ ਭਾਜਪਾ ਪ੍ਰਧਾਨ ਜੇਪੀ ਨੱਢਾ ਨੂੰ ਚਾਰ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਦਰਜ ਕਰਨ ਤੋਂ ਬਾਅਦ ਸੱਤਾ ਵਿੱਚ ਵਾਪਸੀ ਲਈ ਵੀ ਜ਼ੋਰਦਾਰ ਵਧਾਈ ਦਿੱਤੀ ਗਈ।