ਨਵੀਂ ਦਿੱਲੀ, 3 ਸਤੰਬਰ
ਮਹਿੰਗਾਈ, ਬੇਰੁਜ਼ਗਾਰੀ ਅਤੇ ਵਸਤੂ ਅਤੇ ਸੇਵਾ ਕਰ (ਜੀਐੱਸਟੀ) ਵਿੱਚ ਵਾਧੇ ਖ਼ਿਲਾਫ਼ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਤਿੱਖੇ ਹਮਲੇ ਕਰਦਿਆਂ ਕਾਂਗਰਸ ਐਤਵਾਰ ਨੂੰ ਦਿੱਲੀ ਦੇ ਰਾਮ ਲੀਲਾ ਮੈਦਾਨ ਵਿੱਚ ਰੈਲੀ ਕਰੇਗੀ। ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪਾਰਟੀ ਦੇ ਕਈ ਹੋਰ ਨੇਤਾ ਮਹਿੰਗਾਈ ’ਤੇ ਹੱਲਾ ਬੋਲ’ ਰੈਲੀ ਨੂੰ ਸੰਬੋਧਨ ਕਰਨਗੇ। ਇਸ ਵਿੱਚ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਤੋਂ ਪਾਰਟੀ ਵਰਕਰ ਸ਼ਾਮਲ ਹੋਣਗੇ। ਇਹ ਰੈਲੀ 7 ਸਤੰਬਰ ਤੋਂ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਵਿਰੋਧੀ ਪਾਰਟੀ ਦੀ 3,500 ਕਿਲੋਮੀਟਰ ਦੀ ਭਾਰਤ ਜੋੜੋ ਯਾਤਰਾ ਤੋਂ ਪਹਿਲਾਂ ਕੀਤੀ ਜਾ ਰਹੀ ਹੈ।