ਮਨੀਪੁਰ ਬਾਰੇ ਸਰਕਾਰ ਦੇ ਰੁਖ਼ ਖ਼ਿਲਾਫ਼ ਵਿਰੋਧੀ ਪਾਰਟੀਆਂ ਦੇ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ ਪੁੱਜੇ
ਮਲਿਕਾਰਜੁਨ ਨੇ ਆਪਣੇ ਚੈਂਬਰ ’ਚ ਹਮਖ਼ਿਆਲੀ ਪਾਰਟੀਆਂ ਦੇ ਨੇਤਾਵਾਂ ਨਾਲ ਰਣਨੀਤੀ ’ਤੇ ਚਰਚਾ ਕੀਤੀ
Advertisement
ਨਵੀਂ ਦਿੱਲੀ, 27 ਜੁਲਾਈ
ਮਨੀਪੁਰ ਮੁੱਦੇ 'ਤੇ ਸਰਕਾਰ ਦੇ ਰੁਖ਼ ਦਾ ਵਿਰੋਧ ਕਰਨ ਲਈ ਅੱਜ ਵਿਰੋਧੀ ਗਠਜੋੜ 'ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ' (ਇੰਡੀਆ) ਦੀਆਂ ਪਾਰਟੀਆਂ ਦੇ ਸੰਸਦ ਮੈਂਬਰ ਕਾਲੇ ਕੱਪੜੇ ਪਾ ਕੇ ਸੰਸਦ 'ਚ ਪਹੁੰਚੇ। ਵਿਰੋਧੀ ਗਠਜੋੜ ਦੇ ਸੰਸਦ ਮੈਂਬਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੰਸਦ ਵਿੱਚ ਮਨੀਪੁਰ ਮੁੱਦੇ 'ਤੇ ਹੁਣ ਤੱਕ ਕੋਈ ਬਿਆਨ ਦੇਣ ਵਿੱਚ ਅਸਫਲ ਰਹਿਣ ਦੇ ਵਿਰੋਧ ਵਿੱਚ 'ਇੰਡੀਆ' ਦੀਆਂ ਪਾਰਟੀਆਂ ਦੇ ਸਾਰੇ ਸੰਸਦ ਮੈਂਬਰਾਂ ਨੂੰ ਕਾਲੇ ਕੱਪੜੇ ਪਹਿਨਣ ਲਈ ਸੰਸਦ ਵਿੱਚ ਪਹੁੰਚਣ ਲਈ ਕਿਹਾ ਗਿਆ ਹੈ। ਇਸ ਦੌਰਾਨ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮੱਲਿਕਾਰਜੁਨ ਖੜਗੇ ਨੇ ਸੰਸਦ ਭਵਨ ਦੇ ਚੈਂਬਰ ਵਿੱਚ ਵਿਰੋਧੀ ਨੇਤਾਵਾਂ ਨਾਲ ਮੁਲਾਕਾਤ ਕਰਕੇ ਅੱਗੇ ਦੀ ਰਣਨੀਤੀ ਬਾਰੇ ਚਰਚਾ ਕੀਤੀ।
Advertisement
Advertisement
×