ਨਵੀਂ ਦਿੱਲੀ, 14 ਜੂਨ
ਸੁਰੱਖਿਆ ਬਾਰੇ ਕੇਂਦਰੀ ਮੰਤਰੀ ਮੰਡਲ ਦੀ ਸਮਿਤੀ ਨੇ ਅਗਨੀਪਥ ਨਾਮ ਦੀ ਨਵੀਂ ਭਰਤੀ ਯੋਜਨਾ ਨੂੰ ਹਰੀ ਝੰਡੀ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਥੇ ਦੱਸਿਆ ਕਿ ਇਸ ਯੋਜਨਾ ਤਹਿਤ ਭਾਰਤੀ ਨੌਜਵਾਨਾਂ ਨੂੰ ਹਥਿਆਰਬੰਦ ਸੈਨਾਵਾਂ ਵਿੱਚ ਅਗਨੀਵੀਰ ਵਜੋਂ ਸੇਵਾ ਕਰਨ ਦਾ ਮੌਕਾ ਦਿੱਤਾ ਜਾਵੇਗਾ। ਮੰਤਰੀ ਨੇ ਇਸ ਯੋਜਨਾ ਨੂੰ ਕ੍ਰਾਂਤੀਕਾਰਨ ਪਹਿਲ ਕਰਾਰ ਦਿੱਤਾ ਤੇ ਕਿਹਾ ਕਿ ਭਾਰਤ ਦੀ ਸੁਰੱਖਿਆ ਲਈ ਅਗਨੀਪਥ ਯੋਜਨਾ ਲਿਆਂਦੀ ਗਈ ਹੈ।