ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਬਾਰੂਦੀ ਸੁਰੰਗ ਧਮਾਕੇ ’ਚ ਅਗਨੀਵੀਰ ਸ਼ਹੀਦ

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ’ਚ ਹੋਏ ਧਮਾਕੇ ਵਿੱਚ ਇਕ ਅਗਨੀਵੀਰ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਾ ਵਾਦੀ ਦੇ ਖੇਤਰ ਵਿੱਚ ਗਸ਼ਤ ਦੌਰਾਨ ਬਾਰੂਦੀ...
Advertisement

ਜੰਮੂ ਕਸ਼ਮੀਰ ਦੇ ਪੁਣਛ ਜ਼ਿਲ੍ਹੇ ਵਿੱਚ ਅੱਜ ਕੰਟਰੋਲ ਰੇਖਾ ਨੇੜੇ ਬਾਰੂਦੀ ਸੁਰੰਗ ’ਚ ਹੋਏ ਧਮਾਕੇ ਵਿੱਚ ਇਕ ਅਗਨੀਵੀਰ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਕ੍ਰਿਸ਼ਨਾ ਵਾਦੀ ਦੇ ਖੇਤਰ ਵਿੱਚ ਗਸ਼ਤ ਦੌਰਾਨ ਬਾਰੂਦੀ ਸੁਰੰਗ ’ਚ ਧਮਾਕਾ ਹੋ ਗਿਆ। ਇਸ ਧਮਾਕੇ ਵਿੱਚ ਅਗਨੀਵੀਰ ਜਵਾਨ ਸ਼ਹੀਦ ਹੋ ਗਿਆ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਇਕ ਜੇਸੀਓ ਹੈ, ਜਿਸ ਨੂੰ ਮਿਲਟਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਵ੍ਹਾਈਟ ਨਾਈਟ ਕੋਰ ਨੇ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ, ‘‘ਜੀਓਸੀ ਵ੍ਹਾਈਟ ਕੋਰ ਅਤੇ ਸਾਰੇ ਰੈਂਕਾਂ ਨੇ 7 ਜਾਟ ਰੈਜੀਮੈਂਟ ਦੇ ਅਗਨੀਵੀਰ ਲਲਿਤ ਕੁਮਾਰ ਨੂੰ ਸ਼ਰਧਾਂਜਲੀ ਭੇਟ ਕੀਤੀ, ਜਿਸ ਨੇ ਕ੍ਰਿਸ਼ਨਾ ਘਾਟੀ ਬ੍ਰਿਗੇਡ ਦੇ ਖੇਤਰ ਵਿੱਚ ਗਸ਼ਤ ਦੌਰਾਨ ਬਾਰੂਦੀ ਸੁਰੰਗ ਧਮਾਕੇ ’ਚ ਸਰਵਉੱਚ ਬਲੀਦਾਨ ਦਿੱਤਾ।’’

Advertisement
Advertisement